15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਾਲਾਨਾ ਲੰਗਰ ਦੀਆਂ ਤਿਆਰੀਆਂ ਮੁਕੰਮਲ

ਅਜੀਤ ਡੈਸਕ 19-02-2026
ਸੁਖਸਾਲ, 18 ਫਰਵਰੀ (ਧਰਮ ਪਾਲ)-ਗੁਰਦੁਆਰਾ ਬਾਬਾ ਜਵਾਹਰ ਸਿੰਘ ਜੀ ਕਮੇਟੀ ਸਨੋਲੀ, ਮਜਾਰਾ ਅਤੇ ਕਲਗੀਧਰ ਸੇਵਕ ਜਥਾ ਸਨੋਲੀ ਦੇ ਸੇਵਾਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਵਿੱਤਰ ਤਿਉਹਾਰ ਹੋਲਾ ਮਹੱਲਾ ਵਿਚ ਆਉਣ ਵਾਲੀਆਂ ਸੰਗਤਾਂ ਦੀ ਸੇਵਾ ਲਈ ਦੁੱਧ, ਬਿਸਕੁਟ, ਰਸ, ਬ੍ਰੈੱਡ, ਕੁਰਕੁਰਿਆਂ ਆਦਿ ਦਾ ਸਾਲਾਨਾ ਲੰਗਰ ਇੱਕ, ਦੋ, ਤਿੰਨ ਅਤੇ ਚਾਰ ਮਾਰਚ ਨੂੰ ਬੜੀ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ ਪਿੰਡ ਸਨੋਲੀ, ਮਜਾਰਾ, ਮਲੂਕਪੁਰ, ਬੀਣੇਵਾਲ, ਹਾਜੀਪੁਰ, ਸਹਿਜੋਵਾਲ, ਮਜਾਰੀ, ਕੁਲਗਰਾਂ, ਪਲਾਸੀ, ਅਜੋਲੀ, ਢਾਡਾ ਆਦਿ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਲੰਗਰ ਪਿਛਲੇ ਕਈ ਸਾਲਾਂ ਤੋਂ ਨਿਰਵਿਘਨ ਚੱਲ ਰਿਹਾ ਹੈ, ਜਿਸ ਵਿਚ ਸੇਵਾ ਕਰਕੇ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਲੰਗਰ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ |


ਪਿਛਲੀ ਖ਼ਬਰ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਅੱਗਿਓਾ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਅੱਜ ਲਗਾਇਆ ਜਾਵੇਗਾ ਬਜ਼ੁਰਗਾਂ ਦੀ ਸਿਹਤ ਸੰਬੰਧੀ ਮੈਡੀਕਲ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।