26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਐੱਨ. ਪੀ. ਐੱਸ. ਕਰਮਚਾਰੀਆਂ ਵਲੋਂ ਅਰਥੀ ਫੂਕ ਮੁਜ਼ਾਹਰਾ

ਅਜੀਤ ਡੈਸਕ 20-02-2026
ਸ੍ਰੀ ਅਨੰਦਪੁਰ ਸਾਹਿਬ, 19 ਫਰਵਰੀ (ਜੇ ਐਸ ਨਿੱਕੂਵਾਲ)-ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮੂਹ ਐੱਨ. ਪੀ. ਐੱਸ. ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਕੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੇ ਐਲਾਨ ਤੋਂ ਚਾਰ ਸਾਲ ਬੀਤ ਜਾਣ ਬਾਅਦ ਵੀ ਸੂਬਾ ਸਰਕਾਰ ਵਲੋਂ ਐੱਸ. ਓ. ਪੀ. ਜਾਰੀ ਨਾ ਕਰਨ ਤੇ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਯੋਗੇਸ਼ ਕੁਮਾਰ, ਹਰਭਜਨ ਸਿੰਘ, ਰਵੀ ਕੁਮਾਰ, ਰਜੀਵ ਕੁਮਾਰ, ਓਮ ਪ੍ਰਕਾਸ਼, ਮਨਪ੍ਰੀਤ ਸਿੰਘ, ਬਲਵਿੰਦਰ ਸਿੰਘ ਆਦਿ ਨੇ ਕਿਹਾ ਕਿ ਬੀਤੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਨੂੰ ਲਾਗੂ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਉਸ ਨੂੰ ਚਾਰ ਸਾਲ ਬੀਤ ਜਾਣ ਬਾਅਦ ਵੀ ਪੰਜਾਬ ਸਰਕਾਰ ਲਾਗੂ ਨਹੀਂ ਕਰ ਸਕੀ | ਜਿਸ ਦੇ ਰੋਸ ਵਜੋਂ ਆਗੂਆਂ ਨੇ ਐਲਾਨ ਕੀਤਾ ਕਿ ਹੁਣ ਸਰਕਾਰ ਦੀ ਲਗਾਤਾਰ ਚਾਰ ਸਾਲਾਂ ਤੋਂ ਪੈਨਸ਼ਨ ਬਹਾਲੀ ਲਈ ਧਾਰੀ ਚੁੱਪੀ ਵਿਰੁੱਧ ਜ਼ਬਰਦਸਤ ਰੋਹ ਹੈ, ਜਿਸ ਲਈ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਉਨ੍ਹਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੁਰਾਣੀ ਪੈਨਸ਼ਨ ਸਬੰਧੀ ਜਲਦ ਤੋਂ ਜਲਦ ਐਸ.ਓ.ਪੀ. ਜਾਰੀ ਕਰਕੇ ਇਸ ਨੂੰ ਲਾਗੂ ਕਰੇ |
ਪਿਛਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਮੈਗਾ ਐਡਮਿਸ਼ਨ ਮੇਲਾ ਭਲਕੇ ਅਗਲੀ ਖ਼ਬਰ ਹੋਲੇ ਮਹੱਲੇ ਤੋਂ ਪਹਿਲਾਂ ਚਰਨ ਗੰਗਾ ਸਟੇਡੀਅਮ 'ਚ ਵੱਡੇ ਪੱਧਰ 'ਤੇ ਸਫ਼ਾਈ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।