26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੀ .ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 20-02-2026
ਨੂਰਪੁਰ ਬੇਦੀ, 19 ਫਰਵਰੀ (ਵਿੰਦਰਪਾਲ ਝਾਂਡੀਆਂ)-ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੀ. ਡਬਲਯੂ. ਡੀ .ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਹੋਈ |
ਇਸ ਮੌਕੇ ਤੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਦੇ ਮੁਖੀ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ | ਜਲ ਸਪਲਾਈ ਵਿਭਾਗ ਦੇ 320 ਆਊਟਸੋਰਸ ਅਤੇ ਇਨਲਿਸਟਡ ਕਾਮਿਆਂ ਨੂੰ ਵਿਭਾਗ ਵਿੱਚੋਂ ਕੱਢਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ, ਜਿਸ ਦੇ ਵਿਰੋਧ ਅਤੇ ਹੋਰ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਅੰਦਰ ਮੰਡਲ ਅਤੇ ਉਪ ਮੰਡਲ ਇੰਜਨੀਅਰ ਜੇ ਦਫਤਰ ਅੱਗੇ ਭਰਵੀਂਆਂ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ ਅਤੇ 18 ਮਾਰਚ ਨੂੰ ਸਾਰੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਜਲ ਸਪਲਾਈ ਵਿਭਾਗ ਦੇ ਮੁਖੀ ਦੇ ਦਫ਼ਤਰ ਮੋਹਾਲੀ ਦਾ ਘਿਰਾਓ ਕਰਨਗੇ | ਜੇਕਰ ਫਿਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ, ਤਾਂ ਮੋਹਾਲੀ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸ ਦੀ ਜਿੰਮੇਵਾਰੀ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਫੁੰਮਣ ਸਿੰਘ, ਬਲਰਾਜ ਸਿੰਘ, ਰਾਜਪਾਲ, ਜਸਵੀਰ ਸਿੰਘ ਖੋਖਰ, ਹਰਜੀਤ ਸਿੰਘ, ਸੁਰਿੰਦਰ ਕੁਮਾਰ, ਸਤਿੰਦਰ ਪਾਲ, ਦਰਸ਼ਨ ਸਿੰਘ, ਜਸਵੰਤ ਸਿੰਘ, ਕੁਲਵੰਤ ਸਿੰਘ, ਧਰਮਪਾਲ ਸਿੰਘ, ਦੀਪਕ ਕੁਮਾਰ, ਸਕੱਤਰ ਰਾਮ ਲੁਭਾਇਆ ਦਿਵੇਦੀ ਆਦਿ ਸਾਥੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਜ਼ਮੀਨ 'ਤੇ ਪਹਿਲਾਂ ਹੱਕ ਦੇਣ ਲਈ ਖ਼ਾਸ ਕਾਨੂੰਨ ਬਣਾਇਆ ਜਾਵੇ- ਰਾਣਾ ਅਗਲੀ ਖ਼ਬਰ ਖ਼ਾਲਸਾ ਸਕੂਲ ਜੰਡ ਸਾਹਿਬ ਵਿਖੇ ਮੈਗਾ ਐਡਮਿਸ਼ਨ ਮੇਲਾ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।