01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗ੍ਰੀਨਵੇਜ਼ ਸਕੂਲ ਰੁੜਕੀ ਹੀਰਾਂ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

ਅਜੀਤ ਡੈਸਕ 22-02-2026
ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)-ਨਜਦੀਕੀ ਪਿੰਡ ਰੁੜਕੀ ਹੀਰਾਂ ਦੇ ਗ੍ਰੀਨਵੇਜ ਸਕੂਲ ਵਿਖੇ ਅੱਕ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ | ਜਿਸ ਵਿਚ ਸਵੇਰ ਦੀ ਸਭਾ ਦੌਰਾਨ 'ਮੈਂ ਤੇਰੀ ਮਾਂ ਦੀ ਬੋਲੀ ਹਾ' ਗੀਤ ਗਾਇਆ ਗਿਆ ਅਤੇ ਮੀਰੀ ਪੀਰੀ ਗਤਕਾ ਅਖਾੜਾ ਸ੍ਰੀ ਚਮਕੌਰ ਸਾਹਿਬ ਦੇ ਕੋਚ ਪਰਮਿੰਦਰ ਸਿੰਘਦੀ ਅਗਵਾਈ ਹੇਠ ਸਿੰਘਾਂ ਨੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸ਼ਸਤਰਾਂ ਪ੍ਰਦਰਸ਼ਨੀ ਲਗਾਈ ਅਤੇ ਬੱਚਿਆਂ ਨੂੰ ਸ਼ਸਤਰ ਵਿਦਿਆ ਬਾਰੇ ਜਾਗਰੂਕ ਕੀਤਾ | ਇਸ ਮੌਕੇ ਪਿ੍ੰਸੀਪਲ ਮੁਕੇਸ਼ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਸੰਸਥਾਂ ਦੇ ਚੇਅਰਮੈਨ ਗੁਰਮੁੱਖ ਸਿੰਘ ਮੱਲ੍ਹੀ ਅਤੇ ਐਮ. ਡੀ. ਹਰਜਿੰਦਰ ਸਿੰਘ ਮੱਲ੍ਹੀ ਨੇ ਮਾਂ ਬੋਲੀ ਪੰਜਾਬੀ ਅੱਜ ਵਿਸ਼ਵ ਭਰ ਵਿਚ ਮਾਣ ਹਾਸਲ ਕਰ ਚੁੱਕੀ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਸੱਤ ਸਮੁੰਦਰੋਂ ਪਾਰ ਮੁਲਕਾਂ ਵਿਚ ਪੰਜਾਬੀ ਨੂੰ ਜੋ ਸਤਿਕਾਰ ਹਾਸਲ ਹੈ ,ਉਸ ਤੇ ਹਰ ਪੰਜਾਬੀ ਨੂੰ ਮਾਣ ਹੋਣਾ ਚਾਹੀਦਾ ਹੈ | ਇਸ ਮੌਕੇ ਸਹਿਮਨਜੀਤ ਸਿੰਘ ਮੱਲ੍ਹੀ, ਪਿ੍ੰਸੀਪਲ ਮੁਕੇਸ਼ ਕੁਮਾਰ ਅਗਰਵਾਲ, ਸੰਦੀਪ ਕੌਰ, ਵਾਈਸ ਪਿ੍ੰਸੀਪਲ ਨੀਸ਼ਾ ਠਾਕੁਰ ਅਤੇ ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |


ਪਿਛਲੀ ਖ਼ਬਰ ਪ੍ਰੀਖਿਆਵਾਂ ਦੇ ਮੱਦੇਨਜ਼ਰ ਡੀ.ਜੇ. ਅਤੇ ਲਾਊਡਸਪੀਕਰਾਂ 'ਤੇ ਪਾਬੰਦੀ <br/> ਅਗਲੀ ਖ਼ਬਰ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਪਲੇਸਮੈਂਟ ਡਰਾਈਵ ਦੌਰਾਨ ਬੀ. ਫਾਰਮੇਸੀ ਦੇ 15 ਵਿਦਿਆਰਥੀਆਂ ਦੀ ਹੋਈ ਚੋਣ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।