02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੁਫ਼ਤ ਮਲਟੀ-ਸਪੈਸ਼ਲਟੀ ਸਿਹਤ ਜਾਂਚ ਕੈਂਪ ਲਗਾਇਆ <br/>

ਅਜੀਤ ਡੈਸਕ 22-02-2026
ਰੂਪਨਗਰ, 21 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਖੇ ਡਾ. ਰਾਮ ਈ. ਐੱਨ. ਟੀ. ਹਸਪਤਾਲ ਵਲੋਂ ਇਕ ਮੁਫ਼ਤ ਮਲਟੀ-ਸਪੈਸ਼ਲਿਟੀ ਮੈਡੀਕਲ ਚੈੱਕਅਪ ਕੈਂਪ ਕਾਮਯਾਬੀ ਨਾਲ ਲਗਾਇਆ ਗਿਆ | ਇਸ ਕੈਂਪ ਦੌਰਾਨ ਕੰਨ-ਨੱਕ-ਗਲਾ (ਈ ਐਨ ਟੀ ), ਹੱਡੀ ਰੋਗ (ਆਰਥੋਪੀਡਿਕਸ), ਗਾਇਨਕੋਲੋਜੀ ਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਜਾਂਚ ਅਤੇ ਸਲਾਹ-ਮਸ਼ਵਰਾ ਕੀਤਾ ਗਿਆ | ਕੈਂਪ ਵਿਚ 100 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ | ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਮਸ਼ਵਰਾ, ਜ਼ਰੂਰੀ ਟੈੱਸਟ ਅਤੇ ਲਗਪਗ 1,00,000 ਰੁਪਏ ਤੋਂ ਵੱਧ ਦੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਇਹ ਉਪਰਾਲਾ ਸਮਾਜ ਵਿਚ ਸਿਹਤ ਜਾਗਰੂਕਤਾ ਵਧਾਉਣ ਅਤੇ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਸੀ | ਲੋਕਾਂ ਵਲੋਂ ਮਿਲੇ ਭਰਪੂਰ ਸਹਿਯੋਗ ਅਤੇ ਉਤਸ਼ਾਹਜਨਕ ਪ੍ਰਤੀਕਿਰਿਆ ਨੇ ਦਰਸਾਇਆ ਕਿ ਅੱਜ ਕੱਲ੍ਹ ਲੋਕ ਆਪਣੇ ਸਿਹਤ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਸਮੇਂ-ਸਿਰ ਜਾਂਚ ਦੀ ਮਹੱਤਤਾ ਨੂੰ ਸਮਝ ਰਹੇ ਹਨ | ਹਸਪਤਾਲ ਪ੍ਰਬੰਧਕਾਂ ਵਲੋਂ ਸਾਰੇ ਡਾਕਟਰਾਂ, ਸਟਾਫ਼ ਮੈਂਬਰਾਂ ਅਤੇ ਸ਼ਿਰਕਤ ਕਰਨ ਵਾਲੇ ਮਰੀਜ਼ਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਹੋਰ ਸਿਹਤ ਕੈਂਪ ਲਗਾਏ ਜਾਣਗੇ |

ਪਿਛਲੀ ਖ਼ਬਰ ਬੇਲਾ ਚੌਕ ਤੋਂ ਬਾਈਪਾਸ ਤੱਕ ਸੜਕ ਚੌੜੀ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ <br/> ਅਗਲੀ ਖ਼ਬਰ ਕੌਮੀ ਜੋੜ ਮੇਲਾ ਹੋਲਾ ਮਹੱਲਾ ਤੋਂ ਪਹਿਲਾ ਸਫ਼ਾਈ ਮੁਹਿੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।