02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਗੁਰਮੁਖੀ ਚੇਤਨਾ ਮਾਰਚ ਕੱਢਿਆ <br/>

ਅਜੀਤ ਡੈਸਕ 22-02-2026
ਸ੍ਰੀ ਚਮਕੌਰ ਸਾਹਿਬ, 21 ਫਰਵਰੀ (ਜਗਮੋਹਣ ਸਿੰਘ ਨਾਰੰਗ)- ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਥਾਨਕ ਬੁਲੰਦ ਪ੍ਰੈਸ ਕਲੱਬ ਵਲੋਂ ਇਲਾਕੇ ਦੇ ਵੱਖ ਵੱਖ ਸਕੂਲਾਂ ਦੇ ਸਹਿਯੋਗ ਨਾਲ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਤੋਂ ਗੁਰਦੁਆਰਾ ਸ਼੍ਰੀ ਕਤਲਗੜ੍ਹ ਸਾਹਿਬ ਤੱਕ ਗੁਰਮੁਖਿ ਚੇਤਨਾ ਮਾਰਚ (ਸਾਇਕਲ ਮਾਰਚ) ਕੱਢਿਆ ਗਿਆ | ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਕਲਸੀ ਨੇ ਦੱਸਿਆ ਕਿ ਕਲੱਬ ਦੇ ਇਸ ਵਿਸ਼ੇਸ਼ ਉਪਰਾਲੇ ਦੌਰਾਨ ਕੀਤੇ ਗੁਰਮਖੀ ਚੇਤਨਾ ਮਾਰਚ ਦੌਰਾਨ ਬੀਬੀ ਸ਼ਰਨ ਕੌਰ ਖਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ, ਹਿਮਲਿਆ ਪਬਲਿਕ ਸਕੂਲ , ਸੰਤ ਫਰੀਦ ਵਰਲਡ ਸਕੂਲ ਮਨਸੂਆ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ, ਸੰਤ ਬਾਬਾ ਪਿਆਰਾ ਸਿੰਘ ਪਬਲਿਕ ਸਕੂਲ ਸ਼੍ਰੀ ਚਮਕੌਰ ਸਾਹਿਬ, ਗ੍ਰੀਨਵੇਜ ਸਕੂਲ ਰੁੜਕੀ ਹੀਰਾਂ, ਸਾਰਗ ਸਮਾਰਟ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਆਪੋ ਆਪਣੇ ਸਾਇਕਲਾਂ ਨਾਲ ਇਸ ਮਾਰਚ ਵਿਚ ਸ਼ਮੂਲੀਅਤ ਕੀਤੀ | ਕਲੱਬ ਮੈਂਬਰ ਮਹਿੰਦਰ ਕੁਮਾਰ ਨੇ ਦੱਸਿਆ ਕਿ ਇਸ ਮਾਰਚ ਨੂੰ ਬਾਬਾ ਸੁਖਪਾਲ ਸਿੰਘ ਭੈਰੋਮਾਜਰੇ ਵਾਲੇ, ਆਲ ਇੰਡੀਆ ਮੀਡੀਆ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਵੀਪਨ ਸ਼ਰਮਾ ਤੇ ਡਾ ਰਾਜਪਾਲ ਚੌਧਰੀ ਨੇ ਸਾਂਝੇ ਰੂਪ ਵਿਚ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਭਾਜਪਾ ਆਗੂ ਸ਼੍ਰੀਮਤੀ ਅਮਨਦੀਪ ਕੌਰ ਰਾਏ ਨੇ ਬੁਲੰਦ ਪ੍ਰੈਸ ਕਲੱਬ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪਣੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਤੋਂ ਦੂਰ ਹੋ ਰਹੀ ਨੌਜਵਾਨ ਪੀੜੀ ਨੂੰ ਮੁੜ ਤੋਂ ਜੌੜਨ ਦੇ ਕੀਤੇ ਜਾ ਰਹੇ ਉਪਰਾਲੇ ਸਲਾਂਘਾਂ ਯੋਗ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ, ਜ/ਸ ਅਵਤਾਰ ਸਿੰਘ ਭੰਗੂ, ਪਿ੍ੰਸੀਪਲ ਮਨਜਿੰਦਰ ਸਿੰਘ ਸੈਣੀ, ਪਿ੍ੰਸੀਪਲ ਅਮਰਜੀਤ ਸਿੰਘ ਮਾਵੀ,ਸੁਖਵਿੰਦਰ ਕੌਰ, ਪ੍ਰੋ: ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ, ਪਿ੍ੰਸੀਪਲ ਡਾ. ਹਰਪ੍ਰੀਤ ਕੌਰ, ਡਾ. ਰਜਿੰਦਰ ਕੌਰ, ਸ੍ਰੀਮਤੀ ਲਵਲੀਨ ਕੌਰ,

ਪਿਛਲੀ ਖ਼ਬਰ ਪੀ. ਏ. ਡੀ. ਬੈਂਕ ਬੰਦ ਕਰਨ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਤੀਖੇ ਸੰਘਰਸ਼ ਦੀ ਚਿਤਾਵਨੀ <br/> ਅਗਲੀ ਖ਼ਬਰ ਬੇਲਾ ਚੌਕ ਤੋਂ ਬਾਈਪਾਸ ਤੱਕ ਸੜਕ ਚੌੜੀ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।