02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੀ. ਏ. ਡੀ. ਬੈਂਕ ਬੰਦ ਕਰਨ ਵਿਰੁੱਧ ਕਿਸਾਨ ਜਥੇਬੰਦੀਆਂ ਵਲੋਂ ਤੀਖੇ ਸੰਘਰਸ਼ ਦੀ ਚਿਤਾਵਨੀ <br/>

ਅਜੀਤ ਡੈਸਕ 22-02-2026
ਮੋਰਿੰਡਾ, 21 ਫਰਵਰੀ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਬੰਦ ਕਰਨ ਦੇ ਮਨਸੂਬੇ ਦਾ ਕਿਸਾਨ ਜਥੇਬੰਦੀਆਂ ਨੇ ਸਖ਼ਤ ਵਿਰੋਧ ਪ੍ਰਗਟ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਬੈਂਕ ਨੂੰ ਬੰਦ ਕੀਤਾ ਗਿਆ ਤਾਂ ਪੰਜਾਬ ਦਾ ਕਿਸਾਨ ਤੇ ਮਜ਼ਦੂਰ ਸੜਕਾਂ ਤੇ ਆ ਕੇ ਤਿਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗਾ | ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਸਵਰਨ ਸਿੰਘ ਢੰਗਰਾਲੀ ਦੇ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਾਹੂਕਾਰ ਦੇ ਗਲਬੇ ਵਿਚੋਂ ਕਿਸਾਨਾਂ ਨੂੰ ਅਜ਼ਾਦ ਕਰਵਾਉਣ ਲਈ, ਗਹਿਣੇ ਪਈਆਂ ਜ਼ਮੀਨਾਂ ਛਡਵਾਉਣ ਲਈ, ਬੰਜ਼ਰ ਜ਼ਮੀਨ ਨੂੰ ਵਾਹੀਯੋਗ ਬਣਾਉਣ ਲਈ ਸਨ 1958 ਵਿੱਚ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਵਿਕਾਸ ਬੈਂਕ ਦੀ ਸਥਾਪਨਾ ਕੀਤੀ ਗਈ ਸੀ | ਜਿਸ ਦੀਆਂ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ 89 ਬ੍ਰਾਂਚਾਂ ਕੰਮ ਕਰ ਰਹੀਆਂ ਹਨ | ਇਸ ਬੈਂਕ ਵਲੋਂ ਕਿਸਾਨਾਂ ਨੂੰ ਘੱਟ ਵਿਆਜ ਅਤੇ ਅਸਾਨ ਕਿਸ਼ਤਾਂ ਵਿਚ ਕਰਜ਼ਾ ਮੋੜਨ ਦੀ ਸਹੂਲਤ ਦਿੱਤੀ ਗਈ | ਬੈਂਕ ਵਲੋਂ ਅਪਣੇ 68 ਸਾਲ ਦੇ ਕਾਰਜਕਾਲ ਦੌਰਾਨ ਲੱਖਾਂ ਕਿਸਾਨਾਂ ਨੂੰ ਟਰੈਕਟਰ ਖਰੀਦਣ, ਟਿਊਬਵੈੱਲ ਲਗਾਉਣ, ਕੰਬਾਈਨਾਂ ਖਰੀਦਣ, ਸਹਾਇਕ ਧੰਦਿਆਂ ਨੂੰ ਪ੍ਰਫੁੱਲਤ ਕਰਨ ਜਿਵੇਂ ਮੱਛੀ ਪਾਲਣ, ਸੂਰ ਪਾਲਣ, ਭੇਡਾਂ, ਬਕਰੀਆਂ ਪਾਲਣ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਫੋਰ ਵੀਲਰ, ਟੈਪੂ, ਕਾਰ ਆਦਿ ਖਰੀਦ ਕੇ ਅਪਣੇ ਪੈਰਾਂ ਤੇ ਖੜ੍ਹਾ ਕਰਨ ਵਿਚ ਅਹਿਮ ਯੋਗਦਾਨ ਪਾਇਆ ਪਰ ਹੁਣ ਪੰਜਾਬ ਸਰਕਾਰ ਇਸ ਬੈਂਕ ਨੂੰ ਬੰਦ ਕਰਨ ਜਾ ਰਹੀ ਹੈ ਜ਼ੋ ਕਿਸਾਨਾਂ, ਮਜ਼ਦੂਰਾਂ ਲਈ ਘਾਤਕ ਸਿੱਧ ਹੋਵੇਗਾ | ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਬੈਂਕ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੂੰ ਕਿਸਾਨਾਂ, ਮਜ਼ਦੂਰਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ ਅਤੇ ਆਮ ਆਦਮੀ ਪਾਰਟੀ ਨੂੰ ਇਸ ਦਾ ਖਮਿਆਜ਼ਾ 2027 ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ |

ਪਿਛਲੀ ਖ਼ਬਰ ਲਾਲਪੁਰ ਵਿਚ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ <br/> ਅਗਲੀ ਖ਼ਬਰ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਗੁਰਮੁਖੀ ਚੇਤਨਾ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।