02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸੰਤ ਬਾਬਾ ਸ਼ਾਦੀ ਸਿੰਘ ਜੀ ਦੀ ਸਾਲਾਨਾ ਬਰਸੀ ਸ਼ਰਧਾ ਨਾਲ ਮਨਾਈ <br/>

ਅਜੀਤ ਡੈਸਕ 22-02-2026
ਰੂਪਨਗਰ, 21 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਗੁਰਦੁਆਰਾ ਹੈੱਡ ਦਰਬਾਰ ਟਿੱਬੀ ਸਾਹਿਬ ਵਿਖੇ ਸੰਤ ਬਾਬਾ ਸ਼ਾਦੀ ਸਿੰਘ ਜੀ ਦੀ ਸਾਲਾਨਾ ਬਰਸੀ ਸਮਾਗਮ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਇਸ ਮੌਕੇ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਅਤੇ ਦੂਰ ਦਰਾਜ ਤੋਂ ਪਹੁੰਚੀਆਂ ਸੰਗਤਾਂ ਨੇ ਮੱਥਾ ਟੇਕਿਆ | ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ ਅਤੇ ਗੰਨੇ ਦੇ ਰਸ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ ਅਤੇ ਆਪਣੇ ਬੱਚਿਆਂ ਨੂੰ ਗੁਰਸਿੱਖੀ ਜੀਵਨ ਵੱਲ ਤੋਰਨਾ ਚਾਹੀਦਾ ਹੈ, ਜਿਸ ਨਾਲ ਉਹ ਕੌਮ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ | ਸੰਤ ਬਾਬਾ ਅਵਤਾਰ ਸਿੰਘ ਨੇ ਸੰਤ ਬਾਬਾ ਸ਼ਾਦੀ ਸਿੰਘ ਜੀ ਦੇ ਜੀਵਨ ਬਾਰੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਰਾਜਨੀਤਿਕ ਧਾਰਮਿਕ ਅਤੇ ਸਮਾਜਿਕ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦਾ ਕੀਤਾ ਵਾਅਦਾ ਅਜੇ ਵੀ ਪੂਰਾ ਨਹੀ ਹੋਇਆ - ਚੰਦੂਮਾਜਰਾ <br/> ਅਗਲੀ ਖ਼ਬਰ ਸਰਕਾਰੀ ਕਾਲਜ ਰੋਪੜ ਦੇ ਐਨ.ਐਸ.ਐਸ. ਵਲੰਟੀਅਰਾਂ ਦੀ ਰਾਸ਼ਟਰੀ ਏਕਤਾ ਕੈਂਪ ਵਿਚ ਸ਼ਾਨਦਾਰ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।