25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਹਿਮਾਂ-ਭਰਮਾਂ ਖ਼ਿਲਾਫ਼ ਲੋਧੀਮਾਜਰਾ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ

ਅਜੀਤ ਡੈਸਕ 24-02-2026
• 25 ਸਾਲਾਂ ਵਿਚ ਲਗਾਏ ਜਾ ਚੁੱਕੇ ਹਨ 2 ਲੱਖ ਤੋਂ ਵੱਧ ਪੋਸਟਰ
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਕੌਮੀ ਜੋੜ ਮੇਲਾ ਹੋਲਾ ਮਹੱਲਾ ਤੋਂ ਪਹਿਲਾਂ ਡੇਰਾਵਾਦ ਅਤੇ ਵਹਿਮਾਂ ਭਰਮਾਂ ਦੇ ਖਿਲਾਫ ਪੋਸਟਰ ਮੁਹਿੰਮ ਲਗਾਉਣ ਪਹੁੰਚੇ ਗੁਰਮਤਿ ਵਿਚਾਰ ਮੰਚ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀਮਾਜਰਾ ਨੇ ਕਿਹਾ ਕਿ ਉਹ ਹੁਣ ਤੱਕ ਬੀਤੇ 25 ਸਾਲਾਂ ਤੋਂ 2 ਲੱਖ ਤੋਂ ਵੱਧ ਪੋਸਟਰ ਲਗਾ ਕੇ ਸਿੱਖਾਂ ਨੂੰ ਵਹਿਮਾਂ ਭਰਮਾਂ ਅਤੇ ਡੇਰਾਵਾਦ ਦੇ ਖਿਲਾਫ ਜਾਗਰੂਕ ਕਰ ਚੁੱਕੇ ਹਨ, ਪਰ ਦੁੱਖ ਦੀ ਗੱਲ ਹੈ ਕਿ ਅਜੋਕੇ ਸਮੇਂ ਅੰਦਰ ਵੀ ਸਿੱਖ ਪੰਥ ਜਾਤਾਂ-ਪਾਤਾਂ ਅਤੇ ਵਹਿਮਾਂ-ਭਰਮਾਂ ਵਿਚ ਫਸਿਆ ਹੋਇਆ ਹੈ | ਉਹਨਾਂ ਕਿਹਾ ਕਿ ਉਹ ਸ੍ਰੀ ਅੰਮਿ੍ਤਸਰ ਸਾਹਿਬ, ਤਲਵੰਡੀ ਸਾਬੋ, ਸੱਚਖੰਡ ਸ੍ਰੀ ਹਜੂਰ ਸਾਹਿਬ, ਪਟਨਾ ਸਾਹਿਬ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਕੋਨਿਆਂ ਤੇ ਜਾ ਕੇ ਪੋਸਟਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਦੇ ਹਨ |
ਲੋਧੀਮਾਜਰਾ ਨੇ ਕਿਹਾ ਕਿ ਪੋਸਟਰ ਮੁਹਿੰਮ ਦੋਰਾਨ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਕਈ ਵਾਰ ਡੇਰੇਦਾਰਾਂ ਵਲੋਂ ਉਨ੍ਹਾਂ ਦੇ ਪੋਸਟਰ ਵੀ ਪਾੜ ਦਿੱਤੇ ਜਾਂਦੇ ਹਨ ਅਤੇ ਕਈ ਨਾਹ ਪੱਖੀ ਘਟਨਾਵਾਂ ਵੀ ਵਾਪਰਦੀਆਂ ਹਨ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕਰਕੇ ਸਮੁੱਚੀ ਲੁਕਾਈ ਨੂੰ ਵਹਿਮਾਂ-ਭਰਮਾਂ ਚ ਕੱਢ ਕੇ ਮਨੁੱਖਤਾਂ ਦਾ ਕਲਿਆਣ ਕੀਤਾ ਸੀ | ਪਰੰਤੂ ਸਥਿਤੀ ਹੁਣ ਵੀ ਜਿਉਂ ਦੀ ਤਿਉਂ ਹੋਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦਸ਼ਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ਤੇ ਚੱਲ ਕੇ ਵਹਿਮਾਂ ਭਰਮਾਂ ਤੋਂ ਦੂਰ ਹੋਈਏ |
ਪਿਛਲੀ ਖ਼ਬਰ ਕਿਸਾਨਾਂ ਦੀ ਮੱਕੀ ਤੇ ਗੰਨੇ ਦੀਆਂ ਫ਼ਸਲਾਂ ਉਜਾੜ ਰਹੇ ਨੇ ਜੰਗਲੀ ਸੂਰ ਅਗਲੀ ਖ਼ਬਰ ਸਕੂਲ ਸਟਾਫ਼ ਦੀ ਚੌਕਸੀ ਨਾਲ ਸਕੂਲ 'ਚੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਨਾਕਾਮ ਸੀ. ਸੀ. ਟੀ. ਵੀ. ਕੈਮਰਿਆਂ 'ਚ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।