25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਸਰਕਾਰੀ ਸਕੂਲ ਕਾਂਗੜ ਦੇ ਵਿਦਿਆਰਥੀਆਂ ਨੇ ਟੂਰ ਲਗਾਇਆ

ਅਜੀਤ ਡੈਸਕ 24-02-2026
ਨੂਰਪੁਰ ਬੇਦੀ, 23 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਾਂਗੜ ਵਲੋਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਆਈ. ਟੀ. ਵਿਸ਼ੇ ਦੇ ਵਿਦਿਆਰਥੀਆਂ ਦਾ ਤਕਨੀਕੀ ਅਧਿਐਨ ਦੌਰਾ ਲੈਮਰਿਨ ਟੈਕ ਸਕਿਲ ਯੂਨਿਵਰਸਿਟੀ ਵਿਖੇ ਕਰਵਾਇਆ ਗਿਆ | ਇਹ ਇੰਡਸਟਰੀਅਲ ਵਿਜ਼ਿਟ ਐਨ. ਐਸ. ਕਿਊ. ਐੱਫ. ਫਰੇਮਵਰਕ ਹੇਠ ਵਿਦਿਆਰਥੀਆਂ ਨੂੰ ਉਦਯੋਗਿਕ ਮਾਹੌਲ ਅਤੇ ਤਕਨੀਕੀ ਸਿੱਖਿਆ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਇਆ ਗਿਆ | ਆਈ.ਟੀ. ਅਧਿਆਪਕ ਰਾਮ ਪਾਲ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਵੱਖ-ਵੱਖ ਤਕਨੀਕੀ ਵਿਭਾਗਾਂ, ਆਧੁਨਿਕ ਲੈਬੋਰਟਰੀਆਂ ਅਤੇ ਪ੍ਰੈਕਟੀਕਲ ਟਰੇਨਿੰਗ ਸੈਂਟਰਾਂ ਦਾ ਦੌਰਾ ਕੀਤਾ | ਇਸ ਮੌਕੇ ਲੈੱਬ ਇੰਸਟਰੱਕਟਰ ਅਜੇ ਕੁਮਾਰ ਸ਼ਰਮਾ ਅਤੇ ਮਾਰਕੀਟਿੰਗ ਆਫਿਸਰ ਬਾਲ ਕਿ੍ਸ਼ਨ ਵਲੋਂ ਯੂਨੀਵਰਸਿਟੀ ਵਿਚ ਚੱਲ ਰਹੇ ਵੱਖ-ਵੱਖ ਟੈਕਨੀਕਲ ਅਤੇ ਕੰਪਿਊਟਰ ਕੋਰਸਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਸਕਿੱਲ-ਅਧਾਰਿਤ ਸਿੱਖਿਆ ਮਾਡਲ, ਉਦਯੋਗਿਕ ਸਾਂਝਾਂ ਅਤੇ ਰੋਜ਼ਗਾਰ ਮੁਖੀ ਕੋਰਸਾਂ ਬਾਰੇ ਵੀ ਜਾਣੂ ਕਰਵਾਇਆ | ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਲਾਈਵ ਪ੍ਰੋਜੈਕਟ ਅਤੇ ਮਾਡਲ ਵੀ ਸਕੂਲੀ ਵਿਦਿਆਰਥੀਆਂ ਨੂੰ ਦਿਖਾਏ ਗਏ | ਪ੍ਰੋਗ੍ਰਾਮਿੰਗ, ਸਾਫਟਵੇਅਰ ਡਿਵੈਲਪਮੈਂਟ ਅਤੇ ਆਟੋਮੇਸ਼ਨ ਨਾਲ ਸੰਬੰਧਿਤ ਪ੍ਰੋਜੈਕਟਾਂ ਨੂੰ ਵੇਖ ਕੇ ਵਿਦਿਆਰਥੀਆਂ ਦੀ ਆਈ. ਟੀ. ਵਿਸ਼ੇ ਪ੍ਰਤੀ ਦਿਲਚਸਪੀ ਦੇਖੀ ਗਈ |
ਪਿਛਲੀ ਖ਼ਬਰ ਭੱਕੂਮਾਜਰਾ ਸਕੂਲ 'ਚ ਵਾਤਾਵਰਨ ਜਾਗਰੂਕਤਾ ਪ੍ਰੋਗਰਾਮ ਕਰਾਇਆ ਅਗਲੀ ਖ਼ਬਰ ਨਾਬਾਲਗਾ ਜਬਰ ਜਨਾਹ ਦੇ ਦੋਸ਼ ਹੇਠ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।