25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਬਿਜਲੀ ਸਪਲਾਈ ਬੰਦ ਰਹੇਗੀ

ਅਜੀਤ ਡੈਸਕ 24-02-2026
ਸ੍ਰੀ ਅਨੰਦਪੁਰ ਸਾਹਿਬ, 23 ਫਰਵਰੀ (ਕਰਨੈਲ ਸਿੰਘ)-132 ਕੇ. ਵੀ. ਸਬ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 11 ਕੇ. ਵੀ. ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਫੀਡਰ ਨੰ: 1 ਅਤੇ 2 ਦੀ ਜ਼ਰੂਰੀ ਮੁਰੰਮਤ ਦੇ ਮੱਦੇਨਜਰ ਅੱਜ ਮਿਤੀ 24 ਫਰਵਰੀ ਦਿਨ ਮੰਗਲਵਾਰ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ | ਇਸ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਪੂਰਾ ਸ਼ਹਿਰ ਅਤੇ ਲੋਦੀਪੁਰ ਆਦਿ ਨਾਲ ਲੱਗਦੇ ਖੇਤਰ ਆਦਿ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ | ਇਸ ਲਈ ਉਕਤ ਇਲਾਕੇ ਦੇ ਖਪਤਕਾਰਾਂ ਵਲੋਂ ਲੋੜੀਂਦੇ ਬਦਲਵੇਂ ਪ੍ਰਬੰਧ ਆਪਣੇ ਤੌਰ 'ਤੇ ਕਰ ਲਏ ਜਾਣ | ਉਕਤ ਸਮਾਂ ਸੀਮਾ ਵੱਧ ਘੱਟ ਵੀ ਹੋ ਸਕਦੀ ਹੈ | ਖਰਾਬ ਮੌਸਮ ਹੋਣ ਕਾਰਨ ਪਰਮਿਟ ਰੱਦ ਵੀ ਕੀਤਾ ਜਾ ਸਕਦਾ ਹੈ | ਇਹ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ ਪੀ.ਐੱਸ.ਪੀ. ਸੀ.ਐੱਲ. ਸ੍ਰੀ ਅਨੰਦਪੁਰ ਸਾਹਿਬ ਵਲੋਂ ਦਿੱਤੀ ਗਈ |
• ਨੂਰਪੁਰ ਬੇਦੀ, (ਵਿੰਦਰਪਾਲ ਝਾਂਡੀਆਂ)- ਵਧੀਕ ਸਹਾਇਕ ਇੰਜੀਨੀਅਰ ਕੁਲਵਿੰਦਰ ਸਿੰਘ ਝੱਜ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਮਿਤੀ 24 ਫਰਵਰੀ 2026 ਦਿਨ ਮੰਗਲਵਾਰ ਨੂੰ ਟਿੱਬਾ ਟੱਪਰੀਆਂ ਫੀਡਰ ਅਧੀਨ ਪੈਂਦੇ ਪਿੰਡਾਂ ਅਬਿਆਣਾ, ਨੰਗਲ, ਹਰੀਪੁਰ, ਫੂਲੜੇ, ਖਟਾਣਾ, ਟਿੱਬਾ ਟੱਪਰੀਆਂ, ਖੱਡ ਬਠਲੌਰ, ਰਾਜਗਿਰੀ, ਨੀਲੀ ਰਾਜਗਿਰੀ ਦੀ ਮੋਟਰਾਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ | ਪਰੰਤੂ ਉਪਰੋਕਤ ਪਿੰਡਾਂ ਦੀ ਘਰਾਂ ਦੀ ਸਪਲਾਈ ਆਮ ਵਾਂਗ ਚੱਲਦੀ ਰਹੇਗੀ | ਇਸ ਦੇ ਨਾਲ ਹੀ ਖਟਾਣਾ, ਮਾਧੋਪੁਰ, ਦਹੀਰਪੁਰ, ਬਟਾਰਲਾ ਆਦਿ ਪਿੰਡਾਂ ਦੀ ਘਰੇਲੂ ਸਪਲਾਈ ਬੰਦ ਰਹੇਗੀ | ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਵੱਧ ਵੀ ਹੋ ਸਕਦਾ ਹੈ | ਉਨ੍ਹਾਂ ਵਲੋਂ ਖਪਤਕਾਰਾਂ ਨੂੰ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ |
ਪਿਛਲੀ ਖ਼ਬਰ ਸ਼ਹੀਦ ਕਾਂਸੀ ਰਾਮ ਦੀ ਯਾਦ 'ਚ ਬਾਡੀ ਬਿਲਡਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਿੰਗਲ ਵਰਤੋਂ ਪਲਾਸਟਿਕ ਮੁਕਤ ਹੋਲਾ ਮਹੱਲਾ ਮਨਾਉਣ ਲਈ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।