02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਮਿਡ-ਡੇ-ਮੀਲ ਵਰਕਰ ਯੂਨੀਅਨ 8 ਨੂੰ ਚੰਡੀਗੜ੍ਹ ਵਿਧਾਨ ਸਭਾ ਵੱਲ ਕਰੇਗੀ ਰੋਸ ਮਾਰਚ ਨੂਰਪੁਰ ਬੇਦੀ ਵਿਖੇ ਮੀਟਿੰਗ ਦੌਰਾਨ ਕੀਤਾ ਐਲਾਨ <br/>

ਮੀਟਿੰਗ ਦੌਰਾਨ ਹਾਜ਼ਰ ਯੂਨੀਅਨ ਦੇ ਆਗੂ ਤੇ ਹੋਰ | ਤਸਵੀਰ: ਵਿੰਦਰਪਾਲ ਝਾਂਡੀਆਂ <br/> 02-03-2026
ਨੂਰਪੁਰ ਬੇਦੀ, 1 ਮਾਰਚ (ਵਿੰਦਰਪਾਲ ਝਾਂਡੀਆਂ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਰੂਪਨਗਰ ਦੀ ਇਕ ਜ਼ਰੂਰੀ ਮੀਟਿੰਗ ਰੈਸਟ ਹਾਊਸ ਨੂਰਪੁਰ ਬੇਦੀ ਵਿਖੇ ਜ਼ਿਲ੍ਹਾ ਪ੍ਰਧਾਨ ਕਮਲੇਸ਼ ਕੌਰ ਅਤੇ ਜ਼ਿਲ੍ਹਾ ਕੈਸ਼ੀਅਰ ਮਹਿੰਦਰ ਕੌਰ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ 'ਤੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਨਾਲ ਕੁੱਕ ਬੀਬੀਆਂ ਦੀਆਂ ਮੰਗਾਂ ਸਬੰਧੀ ਅਨੇਕਾਂ ਵਾਰ ਮੰਗ ਪੱਤਰ ਦਿੱਤੇ ਗਏ ਹਨ ਅਤੇ ਮੀਟਿੰਗਾਂ ਵੀ ਕੀਤੀਆਂ ਗਈਆਂ, ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ, ਸਿਰਫ਼ ਲਾਰੇ ਹੀ ਲਾਏ ਗਏ | ਕੁੱਕ ਬੀਬੀਆਂ ਦੀ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ | ਇਸ ਲਈ ਕੁੱਕ ਬੀਬੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਰਾਮ ਲਭਾਇਆ ਦਿਵੇਦੀ ਖੇੜਾ ਕਮਲੋਟ ਅਤੇ ਜਸਵਿੰਦਰ ਪਾਲ ਕਾਂਗੜ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਸਤੀਸ਼ ਰਾਣਾ ਦੀ ਅਗਵਾਈ ਹੇਠ 8 ਮਾਰਚ ਨੂੰ ਪੰਜਾਬ ਦੇ ਹਜ਼ਾਰਾਂ ਹੀ ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਵਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ ਅਤੇ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ | ਇਸ ਮੌਕੇ ਬਲਾਕ ਨੂਰਪੁਰ ਬੇਦੀ ਦੀ ਪ੍ਰਧਾਨ ਸਤਵਿੰਦਰ ਕੌਰ, ਬਲਾਕ ਤਖਤਗੜ੍ਹ ਦੇ ਪ੍ਰਧਾਨ ਨਰਿੰਦਰ ਕੌਰ, ਬਲਾਕ ਰੋਪੜ ਦੇ ਪ੍ਰਧਾਨ ਸ਼ਹਿਨੀਲਾ, ਜਸਵੀਰ ਕੌਰ, ਦੀਪ ਕੌਰ, ਸਰੋਜ ਵਾਲਾ, ਸਰਜੀਤ ਕੌਰ, ਮਲਕੀਤ ਕੌਰ, ਹਰਜੀਤ ਕੌਰ, ਸੋਨੀਆ ਸ਼ਰਮਾ, ਸਵਰਨਜੀਤ ਕੌਰ, ਰੇਨੂਵਾਲਾ ਸ਼ਰਮਾ, ਰਮਾ ਸ਼ਰਮਾ, ਸੁਰਜੀਤ ਕੌਰ, ਬਿਆਸਾ ਦੇਵੀ, ਮਨਜੀਤ ਕੌਰ, ਪਿੰਨੂ ਅਤੇ ਸੋਮ ਨਾਥ ਤੋ ਇਲਾਵਾ ਹੋਰ ਕੁਕ ਬੀਬੀਆਂ ਹਾਜ਼ਰ ਸਨ |

ਪਿਛਲੀ ਖ਼ਬਰ ਗਰੀਨ ਹੋਲਾ ਮਹੱਲਾ ਮਨਾਉਣ ਲਈ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ <br/> ਅਗਲੀ ਖ਼ਬਰ ਆਪ੍ਰੇਸ਼ਨ 'ਸ਼ੇਰ ਦੀ ਦਹਾੜ' ਤੋਂ ਹੰਕਾਰੀ ਪ੍ਰਵਿਰਤੀ ਜੱਗ ਜ਼ਾਹਿਰ ਹੁੰਦੀ ਹੈ- ਕਾ. ਸੇਖੋਂ ਈਰਾਨ 'ਤੇ ਕੀਤੇ ਅਮਰੀਕਾ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।