ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਸੰਗਤਾਂ ਦੀ ਭੀੜ ਤੇ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਬਲਾਕਾਂ ਵਿਚ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ 2 ਤੋਂ 4 ਤੱਕ ਛੁੱਟੀ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਉੱਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਸਕੂਲਾਂ ਵਿਚ ਮੇਲੇ ਦੌਰਾਨ ਬੋਰਡ ਦੀ ਪ੍ਰੀਖਿਆ ਦਾ ਇਮਤਿਹਾਨ ਹੋਵੇਗਾ |