ਬੇਲਾ, 1 ਮਾਰਚ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਮੁਕਾਬਲਿਆਂ ਵਿਚ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਸੰਸਥਾ ਦੇ ਪਿ੍ੰਸੀਪਲ ਡਿੰਪਲ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਗੁਰੂ ਨਾਨਕ ਮਲਟੀ ਵਰਸਿਟੀ ਲੁਧਿਆਣਾ ਵਲੋਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ''ਰੰਗਰੇਟਾ ਗੁਰੂ ਕਾ ਬੇਟਾ'' ਬਖਸ਼ਿਸ਼ ਦਿਵਸ 'ਤੇ 350 ਸਾਲਾਂ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ | ਜਿਸ ਵਿਚ ਸਿਮਰਨਜੀਤ ਕੌਰ ਪੁੱਤਰੀ ਸੁਰਜੀਤ ਸਿੰਘ ਜਮਾਤ 10ਵੀਂ ਨੇ ਪਹਿਲਾ, ਨਵਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਜਮਾਤ 8ਵੀਂ ਨੇ ਦੂਜਾ, ਇਸੇ ਤਰ੍ਹਾਂ ਨਵਨੀਤ ਕੌਰ ਪੁੱਤਰੀ ਤੀਰਥ ਸਿੰਘ ਜਮਾਤ 8ਵੀਂ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ | ਸੰਸਥਾ ਵਲੋਂ ਵਿਦਿਆਰਥਣਾਂ ਨੂੰ ਸਰਟੀਫਿਕੇਟ, ਟਰਾਫ਼ੀਆਂ ਅਤੇ ਸਮਾਰਟ ਵਾਚ ਤੇ ਇਲੈਕਟਿ੍ਕ ਕੈਟਲ ਦੇ ਕੇ ਸਨਮਾਨਿਤ ਕੀਤਾ ਗਿਆ |