01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਅਰਨੌਲੀ ਦੀਆਂ ਬੱਚੀਆਂ ਦਾ ਕੀਤਾ ਸਨਮਾਨ <br/>

ਅਜੀਤ ਡੈਸਕ 02-03-2026
ਮੋਰਿੰਡਾ, 1 ਮਾਰਚ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਅਰਨੌਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਸਵਰਨ ਸਿੰਘ ਸੈਂਪਲਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਮਨੀ ਸਾਹਿਬ ਸੋਸਾਇਟੀ ਦੀ ਬੀਬੀ ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਹਰ ਐਤਵਾਰ ਨੂੰ ਪਿੰਡ ਅਰਨੌਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਂਦਾ ਹੈ | ਸੋਸਾਇਟੀ ਦੇ ਇਸ ਜਥੇ ਵਿਚ ਕਰੀਬ 22 ਬੱਚੀਆਂ ਸ਼ਾਮਿਲ ਹਨ ਅਤੇ ਦਿਨ ਪ੍ਰਤੀ ਦਿਨ ਬੱਚੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ | ਅੱਜ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੌਰਾਨ ਪਹੁੰਚੇ ਭਾਜਪਾ ਆਗੂ ਸਵਰਨ ਸਿੰਘ ਸੈਂਪਲਾਂ ਨੇ ਕਿਹਾ ਕਿ ਅੱਜ ਦੇ ਇਸ ਸਮੇਂ ਦੌਰਾਨ ਸਾਡੇ ਬੱਚਿਆਂ ਨੂੰ ਗੁਰਬਾਣੀ ਨਾਲ ਜੁੜ ਕੇ ਰਹਿਣ ਦੀ ਬਹੁਤ ਜ਼ਰੂਰਤ ਹੈ ਇਸ ਨਾਲ ਸਾਡੇ ਬੱਚੇ ਕੁਰਾਹੇ ਪੈਣ ਤੋਂ ਬਚ ਜਾਣਗੇ | ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਸਾਨੂੰ ਪੜ੍ਹਾਈ ਵਿਚ ਵੀ ਵੱਧ ਚੜ ਕੇ ਮਿਹਨਤ ਕਰਨੀ ਚਾਹੀਦੀ ਹੈ ਕਿਉਂਕਿ ਸਰਕਾਰਾਂ ਦੁਆਰਾ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਵੱਧ ਕੇ ਜੇਕਰ ਸਾਡੇ ਬੱਚੇ ਪੜ੍ਹ ਲਿਖ ਕੇ ਵੱਡੇ ਅਫ਼ਸਰ ਬਣਨ ਤਾਂ ਸਾਨੂੰ ਸਰਕਾਰੀ ਸਹੂਲਤਾਂ ਦੇ ਲੋੜ ਨਹੀਂ, ਸਗੋਂ ਅਸੀਂ ਆਪਣੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰੀਆਂ ਕਰ ਸਕਦੇ ਹਾਂ | ਇਸ ਮੌਕੇ ਸਵਰਨ ਸਿੰਘ ਸੈਂਪਲਾਂ ਵਲੋਂ ਸੁਸਾਇਟੀ ਦੀਆਂ ਬੱਚੀਆਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਅਤੇ ਸਰਪ੍ਰਸਤ ਬੀਬੀ ਨਛੱਤਰ ਕੌਰ ਵਲੋਂ ਸਮਾਜ ਸੇਵੀ ਸਵਰਨ ਸਿੰਘ ਸੈਂਪਲਾਂ ਨੂੰ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਵਾਈਸ ਚੇਅਰਮੈਨ ਰਾਕੇਸ਼ ਕੁਮਾਰ ਸਹਿਦੇਵ, ਗੁਰਪ੍ਰੀਤ ਸਿੰਘ ਭੂਰੜੇ, ਸ਼ਹੀਦ ਭਗਤ ਸਿੰਘ ਯੂਥ ਕਲੱਬ ਅਰਨੌਲੀ ਦੇ ਪ੍ਰਧਾਨ ਕਮਲਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ, ਪਲਵਿੰਦਰ ਸਿੰਘ, ਸਾਬਕਾ ਸਰਪੰਚ ਦਵਿੰਦਰ ਕੌਰ ਅਤੇ ਹਰਪ੍ਰੀਤ ਕੌਰ, ਬਲਜੀਤ ਸਿੰਘ ਗੋਲਾ, ਹਰਬਲਾਸ ਸਿੰਘ, ਨਿਰਮਲ ਸਿੰਘ ਨਿੰਮਾ, ਧਰਮਿੰਦਰ ਸਿੰਘ, ਜਗਤਾਰ ਸਿੰਘ ਅਤੇ ਸਪਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕੇਜਰੀਵਾਲ ਦੇ ਬਰੀ ਹੋਣ 'ਤੇ ਵਿਧਾਇਕ ਚੱਢਾ ਦੀ ਅਗਵਾਈ ਹੇਠ ਲਾਲਪੁਰ 'ਚ ਮਨਾਇਆ ਜਸ਼ਨ <br/> ਅਗਲੀ ਖ਼ਬਰ ਗੁਰਮਤਿ ਮੁਕਾਬਲਿਆਂ 'ਚ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।