01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖ਼ੂਨਦਾਨ ਕੈਂਪ 'ਚ ਕੀਤੀ ਸ਼ਿਰਕਤ <br/>

ਖ਼ੂਨਦਾਨੀਆਂ ਨੂੰ ਪ੍ਰਸੰਸਾ ਪੱਤਰ ਭੇਟ ਕਰਕੇ ਸਨਮਾਨਿਤ ਕਰਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ | ਤਸਵੀਰ: ਵਿੰਦਰਪਾਲ ਝਾਂਡੀਆਂ <br/> 02-03-2026
ਨੂਰਪੁਰ ਬੇਦੀ, 1 ਮਾਰਚ (ਵਿੰਦਰਪਾਲ ਝਾਂਡੀਆਂ)- ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਕਾਂਗੜ ਵਿਖੇ ਸਵਰਗਵਾਸੀ ਨੌਜਵਾਨ ਅਰਸ਼ਦੀਪ ਸਿੰਘ ਦੀ ਯਾਦ 'ਚ ਲਗਾਏ ਗਏ ਖ਼ੂਨਦਾਨ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਸਮਾਗਮ ਨੂੰ ਸਮਰਪਿਤ ਸ਼ਰਧਾਂਜਲੀ ਦਿੱਤੀ | ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਸਵ. ਅਰਸ਼ਦੀਪ ਸਿੰਘ ਦੀ ਯਾਦ ਸਿਰਫ਼ ਇਕ ਪਰਿਵਾਰ ਤੱਕ ਸਿਮਤ ਨਹੀਂ ਰਹੀ, ਸਗੋਂ ਪੂਰੇ ਇਲਾਕੇ ਲਈ ਪ੍ਰੇਰਨਾ ਸਰੋਤ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਰਸ਼ਦੀਪ ਦੇ ਅੰਗਦਾਨ ਦੇ ਫ਼ੈਸਲੇ ਨੇ ਛੇ ਜ਼ਿੰਦਗੀਆਂ ਨੂੰ ਨਵੀਂ ਉਮੀਦ ਬਖ਼ਸ਼ੀ ਹੈ ਅਤੇ ਇਹ ਕਦਮ ਸਮਾਜ ਲਈ ਇੱਕ ਵੱਡੀ ਮਿਸਾਲ ਹੈ | ਇੱਕ ਮਨੁੱਖ ਦਾ ਖੂਨ ਕਿਸੇ ਹੋਰ ਦੀ ਜ਼ਿੰਦਗੀ ਬਚਾ ਸਕਦਾ ਹੈ | ਖ਼ੂਨਦਾਨ ਸਭ ਤੋਂ ਵੱਡਾ ਮਨੁੱਖੀ ਧਰਮ ਹੈ | ਇਸ ਦੌਰਾਨ ਸਵ. ਅਰਸ਼ਦੀਪ ਸਿੰਘ ਦੇ ਪਿਤਾ ਸੂਬੇਦਾਰ ਨਰੇਸ਼ ਕੁਮਾਰ ਨੇ ਵਿਧਾਇਕ ਐਡਵੋਕੇਟ ਚੱਢਾ ਦਾ ਕੈਂਪ ਵਿਚ ਸ਼ਮੂਲੀਅਤ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤਰ ਦੀ ਯਾਦ ਵਿਚ ਲੱਗਣ ਵਾਲੇ ਇਹ ਕੈਂਪ ਕਿਸੇ ਇੱਕ ਵੀ ਜ਼ਿੰਦਗੀ ਨੂੰ ਬਚਾਉਣ ਵਿਚ ਸਹਾਇਕ ਸਾਬਤ ਹੁੰਦੇ ਹਨ ਤਾਂ ਇਹ ਸਭ ਤੋਂ ਵੱਡੀ ਸ਼ਰਧਾਂਜਲੀ ਹੋਵੇਗੀ | ਕੈਂਪ ਦੌਰਾਨ ਸਿਹਤ ਵਿਭਾਗ ਦੀ ਟੀਮ ਵਲੋਂ ਖੂਨ ਇਕੱਠਾ ਕੀਤਾ ਗਿਆ ਅਤੇ ਦਾਨੀਆਂ ਨੂੰ ਪ੍ਰਮਾਣ-ਪੱਤਰ ਵੀ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ਼ਰਾਜ ਸੈਣੀ, ਐਨ. ਆਰ. ਆਈ ਜਰਨੈਲ ਸਿੰਘ, ਸਤਨਾਮ ਸਿੰਘ ਨਾਗਰਾ, ਸਰਪੰਚ ਵਿਕਰਾਂਤ, ਸਰਪੰਚ ਬਲਦੇਵ ਰਾਜ ਚੌਹਾਨ, ਭਜਨ ਲਾਲ, ਪ੍ਰਧਾਨ ਮਲਕੀਅਤ ਧੀਮਾਨ, ਗੁਰਮੇਲ ਚੰਦ, ਬਲਵੀਰ ਚੰਦ, ਤਰਸੇਮ ਲਾਲ, ਰਾਕੇਸ਼ ਕੁਮਾਰ, ਮਨੋਜ ਧੀਮਾਨ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਰੋੜੂਆਣਾ ਵਿਖੇ ਮੁੱਖ ਮੰਤਰੀ 10 ਲੱਖ ਬੀਮਾ ਯੋਜਨਾ ਤਹਿਤ ਕਾਰਡ ਬਣਾਏ <br/> ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।