26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਪੰਜਾਬ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਨੇ ਕੀਤਾ ਵੱਡਾ ਧੋਖਾ- ਮਿੱਤਲ

ਅਜੀਤ ਡੈਸਕ 09-03-2026
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਜੇ ਐਸ ਨਿੱਕੂਵਾਲ)-ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚਾਰ ਸਾਲ ਪਹਿਲਾਂ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਹਿਲਾ ਦਿਵਸ ਮੌਕੇ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਪਰੰਤੂ ਇਹ ਐਲਾਨ ਸਿਰਫ਼ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ ਅਤੇ ਸਰਕਾਰ ਨੇ ਇਹ ਯੋਜਨਾ ਅਗਸਤ ਮਹੀਨੇ ਤੋਂ ਸ਼ੁਰੂ ਕਰਨ ਦੀ ਗੱਲ ਕੀਤੀ ਹੈ | ਇਸ ਨਾਲ ਔਰਤਾਂ ਨੂੰ ਸਿਰਫ਼ ਦੋ ਜਾਂ ਤਿੰਨ ਮਹੀਨੇ ਹੀ ਇਹ ਰਕਮ ਮਿਲੇਗੀ | ਉਨ੍ਹਾਂ ਕਿਹਾ ਕਿ ਜੇ ਸਰਕਾਰ ਸੱਚਮੁੱਚ ਔਰਤਾਂ ਲਈ ਕੰਮ ਕਰਨਾ ਚਾਹੁੰਦੀ ਹੈ ਤਾਂ ਹਰ ਔਰਤ ਦੇ ਖਾਤੇ ਵਿਚ ਪਿਛਲੇ ਚਾਰ ਸਾਲਾਂ ਦੇ ਕਰੀਬ 60 ਹਜ਼ਾਰ ਰੁਪਏ ਜਮਾਂ ਕਰਵਾਏ ਜਾਣ | ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਤਖਤਗੜ੍ਹ ਦੀ ਮੀਟਿੰਗ ਦੌਰਾਨ ਹੋਈ ਨਵੀਂ ਚੋਣ ਅਗਲੀ ਖ਼ਬਰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।