19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਨਗਰ ਕੌਂਸਲ ਦੀ ਮਾਸਿਕ ਮੀਟਿੰਗ 'ਚ 18 ਮਤੇ ਪਾਸ, ਗਊਸ਼ਾਲਾ ਦੀ ਗ੍ਰਾਂਟ ਕੀਤੀ ਦੁੱਗਣੀ

ਅਜੀਤ ਡੈਸਕ 10-03-2026
ਰੂਪਨਗਰ, 9 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਨਗਰ ਕੌਂਸਲ ਰੂਪਨਗਰ ਦੀ ਮਾਸਿਕ ਮੀਟਿੰਗ ਅੱਜ ਸਥਾਨਕ ਦਫ਼ਤਰ ਵਿਖੇ ਹੋਈ, ਜਿਸ ਵਿਚ ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤਾਂ ਨਾਲ ਜੁੜੇ ਕੁੱਲ 20 ਪ੍ਰਸਤਾਵ ਪੇਸ਼ ਕੀਤੇ ਗਏ | ਮੀਟਿੰਗ ਦੌਰਾਨ 18 ਪ੍ਰਸਤਾਵਾਂ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ, ਜਦਕਿ ਇੱਕ ਪ੍ਰਸਤਾਵ ਰੱਦ ਅਤੇ ਇੱਕ ਨੂੰ ਪੈਂਡਿੰਗ ਰੱਖਿਆ ਗਿਆ | ਮੀਟਿੰਗ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕੌਂਸਲ ਦੇ ਮੈਂਬਰਾਂ ਵਲੋਂ ਹਾਲ ਹੀ ਵਿਚ ਅਕਾਲ ਚਲਾਣਾ ਕਰ ਗਏ ਕੌਂਸਲਰ ਪੋਮੀ ਸੋਨੀ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕੌਂਸਲ ਵਲੋਂ ਸਵਰਗੀ ਸੋਨੀ ਦੀਆਂ ਸੇਵਾਵਾਂ ਨੂੰ ਯਾਦ ਰੱਖਣ ਲਈ ਉਨ੍ਹਾਂ ਦੇ ਵਾਰਡ ਵਿਚ ਇੱਕ ਯਾਦਗਾਰ ਬਣਾਉਣ ਦਾ ਵੀ ਵੱਡਾ ਐਲਾਨ ਕੀਤਾ ਗਿਆ | ਕੌਂਸਲ ਨੇ ਗੋਪਾਲ ਗਊਸ਼ਾਲਾ ਨੂੰ ਦਿੱਤੀ ਜਾਣ ਵਾਲੀ ਮਾਸਿਕ ਗ੍ਰਾਂਟ 50 ਹਜ਼ਾਰ ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕਰਨ ਦਾ ਮਤਾ ਪਾਸ ਕੀਤਾ | ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਚੌਂਕ ਦਾ ਨਾਂ ਹੁਣ 'ਮਹਾਰਾਜਾ ਅਗਰਸੇਨ ਚੌਂਕ' ਵਜੋਂ ਜਾਣਿਆ ਜਾਵੇਗਾ | ਪੀ.ਐਮ.ਆਈ.ਡੀ.ਸੀ. ਵਿਭਾਗ ਦੀਆਂ ਦਰਾਂ ਅਨੁਸਾਰ ਪ੍ਰਾਪਰਟੀ ਟੈਕਸ ਦਾ ਜੀ.ਆਈ.ਐਸ. ਆਧਾਰਿਤ ਸਰਵੇਖਣ ਕਰਵਾਉਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ | ਸੇਵਾਮੁਕਤ ਹੋ ਚੁੱਕੇ ਕਰਮਚਾਰੀਆਂ ਦੇ ਬਕਾਏ, ਪੈਨਸ਼ਨ ਕੇਸਾਂ ਦੀ ਤਿਆਰੀ ਅਤੇ ਰਿਟਾਇਰਮੈਂਟ-ਕਮ-ਡੈਥ ਗ੍ਰੈਚੁਟੀ ਵਰਗੇ ਅਹਿਮ ਲਾਭ ਦੇਣ ਦੀ ਮਨਜ਼ੂਰੀ ਦਿੱਤੀ ਗਈ |
ਸ਼ਹਿਰ ਦੀ ਸੁੰਦਰਤਾ ਅਤੇ ਸਫਾਈ ਵਿਵਸਥਾ ਨੂੰ ਪੁਖਤਾ ਕਰਨ ਲਈ ਸੈਨੀਟੇਸ਼ਨ ਸ਼ਾਖਾ ਨੂੰ ਲੋੜੀਂਦੀਆਂ ਦਵਾਈਆਂ, ਰੇਹੜੀਆਂ ਅਤੇ ਮਸ਼ੀਨਰੀ ਮੁਹੱਈਆ ਕਰਵਾਉਣ ਦਾ ਮਤਾ ਪਾਸ ਹੋਇਆ | ਇਸ ਤੋਂ ਇਲਾਵਾ, ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਪਸ਼ੂ ਜਨਮ ਨਿਯੰਤਰਣ ਪ੍ਰੋਗਰਾਮ ਤਹਿਤ ਜਗ੍ਹਾ ਦੇਣ ਅਤੇ ਪਾਰਕਾਂ ਦੀ ਸਾਂਭ-ਸੰਭਾਲ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਕਰਨ 'ਤੇ ਸਹਿਮਤੀ ਜਤਾਈ ਗਈ | ਮੀਟਿੰਗ ਦੌਰਾਨ ਕਿ੍ਸ਼ਨਾ ਨਗਰ ਕਲੋਨੀ ਵਿਚ ਫੰਡ ਖਰਚਣ ਦੇ ਮਤੇ ਨੂੰ ਤਕਨੀਕੀ ਆਧਾਰ 'ਤੇ ਰੱਦ ਕਰ ਦਿੱਤਾ ਗਿਆ | ਉੱਥੇ ਹੀ, ਨਗਰ ਕੌਂਸਲ ਦੀਆਂ ਜਾਇਦਾਦਾਂ 'ਤੇ ਲੰਬੇ ਸਮੇਂ ਤੋਂ ਕਾਬਜ਼ ਕਿਰਾਏਦਾਰਾਂ ਨੂੰ ਮਾਲਕੀ ਹੱਕ ਦੇਣ ਦੇ ਸੰਵੇਦਨਸ਼ੀਲ ਮਾਮਲੇ ਨੂੰ ਫਿਲਹਾਲ ਪੈਂਡਿੰਗ ਰੱਖਣ ਦਾ ਫੈਸਲਾ ਲਿਆ ਗਿਆ |
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਅਗਲੀ ਖ਼ਬਰ -ਮਾਮਲਾ ਡੀ.ਏ. ਦੀਆਂ ਪੈਂਡਿੰਗ ਕਿਸ਼ਤਾਂ ਅਤੇ ਹੋਰ ਮੰਗਾਂ ਦਾ- ਬਿਜਲੀ ਜਥੇਬੰਦੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਧਰਨੇ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।