ਸੁਖਸਾਲ, 26 ਮਾਰਚ (ਧਰਮ ਪਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ Tਯੁੱਧ ਨਸ਼ਿਆਂ ਵਿਰੁੱਧU ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ | ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ | ਜਦੋਂ ਤੱਕ ਆਮ ਲੋਕ ਇਸ ਵਿਚ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ ਤਦ ਤੱਕ ਨਸ਼ਿਆਂ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗਿ੍ਫ਼ਤ ਵਿਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੇ ਅੰਦਰ ਪਹੁੰਚਾਉਣਾ ਬਹੁਤ ਜ਼ਰੂਰੀ ਹੈ | ਇਸ ਮੁਹਿੰਮ ਦੇ ਤਹਿਤ ਅੱਜ ਪਿੰਡ ਭੰਗਲ, ਮਹਿੰਦਪੁਰ, ਮਜਾਰੀ, ਮਜਾਰੀ ਲੋਅਰ, ਤਰਫ਼ ਮਜਾਰਾ, ਭਨਾਮ, ਨਾਨਗਰਾਂ, ਪੱਸੀਵਾਲ, ਕਲਸੇੜਾ, ਸਿੰਘਪੁਰ ਪਲਾਸੀ, ਵਾਰਡ ਨੰ:13, ਸਮੇਤ ਕਈ ਪਿੰਡਾਂ ਅਤੇ ਵਾਰਡਾਂ ਵਿਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾ ਕੱਢੀਆਂ ਗਈਆਂ | ਇਨ੍ਹਾਂ ਯਾਤਰਾ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਪੀਲ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਦੱਸਿਆ ਕਿ ਲੋਕਾਂ ਦਾ ਰੁਝਾਨ ਇਸ ਮੁਹਿੰਮ ਵੱਲ ਲਗਾਤਾਰ ਵਧ ਰਿਹਾ ਹੈ | ਇਸ ਮੌਕੇ ਹਲਕਾ ਕੋਆਰਡੀਨੇਟਰ Tਯੁੱਧ ਨਸ਼ਿਆਂ ਵਿਰੁੱਧU ਹਿਤੇਸ਼ ਸ਼ਰਮਾ ਦੀਪੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਸਾਂਝਾ ਯੁੱਧ ਹੀ ਪੰਜਾਬ ਨੂੰ ਸਿਹਤਮੰਦ ਅਤੇ ਸੁੰਦਰ ਭਵਿੱਖ ਵੱਲ ਲੈ ਕੇ ਜਾਵੇਗਾ |