ਰੂਪਨਗਰ, 26 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਸਥਿਤ ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਵਿਚ ਕੇ.ਜੀ. ਕਲਾਸ ਦੇ ਨੰਨੇ-ਮੁੰਨੇ ਵਿਦਿਆਰਥੀਆਂ ਲਈ ਗਰੈਜੂਏਸ਼ਨ ਸਮਾਰੋਹ ਬੜੇ ਉਤਸ਼ਾਹ ਅਤੇ ਖ਼ੁਸ਼ੀ ਦੇ ਮਾਹੌਲ ਵਿਚ ਕਰਵਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਜੋਤੀ ਜਗਾ ਕੇ ਕੀਤੀ ਗਈ, ਜਿਸ ਤੋਂ ਬਾਅਦ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੂਬਾ ਭੁਪਿੰਦਰ ਸਿੰਘ ਅਤੇ ਸ੍ਰੀਮਤੀ ਗੁਣਵੰਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਨੰਨੇ ਬੱਚਿਆਂ ਨੇ ਰੰਗ-ਬਿਰੰਗੇ ਪਹਿਰਾਵਿਆਂ ਵਿਚ ਨਿ੍ਤ ਅਤੇ ਗੀਤ ਪੇਸ਼ ਕਰਕੇ ਦਰਸ਼ਕਾਂ ਨੂੰ ਮੋਹ ਲਿਆ | ਉਨ੍ਹਾਂ ਦੀ ਮਾਸੂਮ ਅਦਾਕਾਰੀ ਅਤੇ ਆਤਮਵਿਸ਼ਵਾਸ ਨੇ ਸਮਾਰੋਹ ਨੂੰ ਖ਼ਾਸ ਬਣਾਇਆ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਭੂਵਨਾ ਨੇ ਬੱਚਿਆਂ ਨੂੰ ਅਸੀਸਾਂ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਗਰੈਜੂਏਸ਼ਨ ਕੈਪ ਅਤੇ ਸਰਟੀਫਿਕੇਟ ਵੀ ਦਿੱਤੇ ਗਏ | ਪ੍ਰੋਗਰਾਮ ਦੀ ਸਫਲਤਾ ਵਿਚ ਕਿੰਡਰਗਾਰਟਨ ਕੋਆਰਡੀਨੇਟਰ ਸ਼ਿੰਕੀ ਅਰੋੜਾ ਅਤੇ ਉਨ੍ਹਾਂ ਦੀ ਟੀਮ ਦੀ ਮਹੱਤਵਪੂਰਨ ਭੂਮਿਕਾ ਰਹੀ |