01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸ਼ੂਗਰ ਮਿੱਲ ਮੋਰਿੰਡਾ ਨੂੰ ਕਿਸੇ ਹੋਰ ਥਾਂ ਤਬਦੀਲ ਨਹੀਂ ਹੋਣ ਦਿੱਤਾ ਜਾਵੇਗਾ-ਭੰਗੂ <br/>

ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਦੀ ਅਗਵਾਈ 'ਚ ਸ਼ੂਗਰ ਮਿੱਲ ਮੋਰਿੰਡਾ ਦੇ ਜੀ.ਐਮ. ਨੂੰ ਮੰਗ-ਪੱਤਰ ਦਿੰਦੇ ਹੋਏ | <br/> 27-03-2026
ਮੋਰਿੰਡਾ 26 ਮਾਰਚ (ਪਿ੍ਤਪਾਲ ਸਿੰਘ)- ਪੰਜਾਬ ਸਰਕਾਰ ਦੇ ਸ਼ੂਗਰ ਮਿੱਲ ਮੋਰਿੰਡਾ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਿੰਦਰ ਸਿੰਘ ਭੰਗੂ ਨੇ ਦੱਸਿਆ ਕਿ 2 ਮਾਰਚ ਨੂੰ ਸ਼ੂਗਰਫੈਡ ਪੰਜਾਬ ਦੇ ਦਫ਼ਤਰ ਵਿਖੇ ਵਧੀਕ ਵਿੱਤ ਕਮਿਸ਼ਨਰ ਸਹਿਕਾਰਤਾ ਵਿਭਾਗ, ਪ੍ਰਬੰਧਕ ਨਿਰਦੇਸ਼ਕ ਸ਼ੂਗਰਫੈਡ ਪੰਜਾਬ ਸਮੇਤ ਵੱਖ-ਵੱਖ ਸ਼ੂਗਰ ਮਿੱਲਾਂ ਦੇ ਜਨਰਲ ਮੈਨੇਜਰਾਂ ਦੀ ਹੋਈ ਮੀਟਿੰਗ ਦੌਰਾਨ ਇਹ ਗੱਲ ਨਿਕਲ ਸਾਹਮਣੇ ਆਈ ਹੈ ਕਿ ਸ਼ੂਗਰ ਮਿੱਲ ਮੋਰਿੰਡਾ, ਬੁੱਢੇਵਾਲ ਅਤੇ ਸ਼ੂਗਰ ਮਿੱਲ ਨਵਾਂ ਸ਼ਹਿਰ ਨੂੰ ਬੰਦ ਕਰਕੇ ਇੱਕ ਵੱਡਾ ਪਲਾਂਟ ਲਗਾ ਦਿੱਤਾ ਜਾਵੇ, ਜਿਸ ਲਈ ਜਗ੍ਹਾ ਦਾ ਪ੍ਰਬੰਧ ਕਰਾਉਣ ਲਈ ਕਈ ਅਫ਼ਸਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੀ ਅੱਖ ਰੁਚਿਕਾ ਪੇਪਰ ਮਿਲ ਦੀ ਤਰ੍ਹਾਂ ਆਸ ਪਾਸ ਦੇ ਪਿੰਡਾਂ ਦੀ ਪੰਚਾਇਤੀ ਜਮੀਨ 'ਤੇ ਹੈ ਤਾਂ ਜੋ ਸ਼ਹਿਰ ਦੀ ਮਹਿੰਗੀ ਜਮੀਨ ਨੂੰ ਪਲਾਟਾਂ ਵਿਚ ਵੇਚ ਕੇ ਆਪਣੇ ਮਨਸੂਬਿਆਂ ਨੂੰ ਕਾਮਯਾਬ ਕਰਨ ਲਈ ਵੋਟ ਦੀ ਰਾਜਨੀਤੀ ਕੀਤੀ ਜਾ ਸਕੇ | ਪਰ ਇਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਸ੍ਰੀ ਭੰਗੂ ਨੇ ਦੱਸਿਆ ਕਿ ਜਥੇਬੰਦੀ ਵਲੋਂ ਸ਼ੂਗਰ ਮਿੱਲ ਮੋਰਿੰਡਾ ਦੇ ਜੀ.ਐਮ ਸਮੇਤ ਹੋਰ ਸਬੰਧਿਤ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਵਿਰੋਧ ਜਤਾਉਂਦਿਆਂ ਕਿਹਾ ਕਿ ਸ਼ੂਗਰ ਮਿੱਲ ਮੋਰਿੰਡਾ ਜਿੱਥੇ ਲੱਖਾਂ ਬੰਦਿਆਂ ਦਾ ਢਿੱਡ ਭਰਦੀ ਹੈ, ਉਥੇ ਹੀ ਜ਼ਿਲ੍ਹਾ ਰੂਪਨਗਰ, ਮੁਹਾਲੀ, ਸ੍ਰੀ ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਜ਼ਿਲ੍ਹਾ ਪਟਿਆਲਾ ਤੱਕ ਦੇ ਗੰਨਾਂ ਕਾਸ਼ਤਕਾਰ ਇਸ ਮਿੱਲ ਵਿਚ ਗੰਨਾ ਸਪਲਾਈ ਕਰਦੇ ਹਨ | ਉਨ੍ਹਾਂ ਕਿਹਾ ਕਿ ਜਥੇਬੰਦੀ ਅੱਗੇ ਹੋ ਕੇ ਲੜਾਈ ਲੜੇਗੀ ਤੇ ਸਰਕਾਰਾਂ ਦੇ ਮਨ ਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਜਥੇਬੰਦੀ ਨੇ ਮੰਗ ਕੀਤੀ ਕਿ ਇਸ ਵਾਰ ਹੜ੍ਹਾਂ ਅਤੇ ਹੋਰ ਕੁਦਰਤੀ ਕਾਰਨਾਂ ਕਰਕੇ ਗੰਨੇ ਦਾ ਝਾੜ 70 ਤੋਂ 100 ਕੁਇੰਟਲ ਪ੍ਰਤੀ ਏਕੜ ਦੇ ਹਿਸਾਬ ਨਾਲ ਘੱਟ ਨਿਕਲਣ ਕਾਰਨ ਗੰਨਾਂ ਕਾਸ਼ਤਕਾਰਾਂ ਨੂੰ ਕਾਫੀ ਘਾਟਾ ਹੋਇਆ ਹੈ | ਇਸ ਲਈ ਗੰਨਾਂ ਕਾਸ਼ਤਕਾਰਾਂ ਦੀ ਪੈਨਾਲਟੀ ਨਾ ਕੱਟੀ ਜਾਵੇ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮਲਕੀਤ ਸਿੰਘ ਸੇਖੋ ਕਕਰਾਲੀ ਅਤੇ ਸੂਬਾ ਆਗੂ ਪ੍ਰੋਫੈਸਰ ਬਲਿੰਦਰ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਬੱਚਿਆਂ ਨੂੰ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ <br/> ਅਗਲੀ ਖ਼ਬਰ ਊਨਾ ਵਿਖੇ ਤਿੰਨ ਦਿਨਾਂ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।