ਬੇਲਾ, 26 ਮਾਰਚ (ਮਨਜੀਤ ਸਿੰਘ ਸੈਣੀ)- ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਫਾਇਰ ਸੇਫ਼ਟੀ ਸੰਬੰਧੀ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪਿ੍ੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਨੇ ਦੱਸਿਆ ਕਿ ਜਸਵੰਤ ਸਿੰਘ ਡੀ .ਪੀ.ਈ ਵਲੋਂ ਫਾਇਰ ਸੇਫ਼ਟੀ ਸਬੰਧੀ ਇਕ ਮਹੱਤਵਪੂਰਨ ਡੈਮੋ ਦਿੱਤਾ | ਇਸ ਡੈਮੋ ਦੌਰਾਨ ਸਮੂਹ ਸਟਾਫ਼ ਅਤੇ ਬੱਚਿਆਂ ਨੂੰ ਅੱਗ ਤੋਂ ਬਚਾਅ ਦੇ ਤਰੀਕੇ ਅਤੇ ਫਾਇਰ ਐਕਸਟਿਗਵਿਸ਼ਰ (ਸਿਲੰਡਰ) ਨੂੰ ਠੀਕ ਤਰੀਕੇ ਨਾਲ ਵਰਤਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਬੱਚਿਆਂ ਨੇ ਬੜੇ ਉਤਸ਼ਾਹ ਨਾਲ ਇਸ ਗਤੀਵਿਧੀ 'ਚ ਹਿੱਸਾ ਲਿਆ ਅਤੇ ਸੁਰੱਖਿਆ ਸੰਬੰਧੀ ਮਹੱਤਵਪੂਰਨ ਗਿਆਨ ਪ੍ਰਾਪਤ ਕੀਤਾ | ਪ੍ਰੋਗਰਾਮ ਦੇ ਅੰਤ 'ਚ ਸ੍ਰੀਮਤੀ ਡਿੰਪਲ ਢਿੱਲੋਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਨੂੰ ਜਾਗਰੂਕ ਬਣਾਉਂਦੇ ਹਨ ਅਤੇ ਕਿਸੇ ਵੀ ਮੁਸ਼ਕਿਲ ਸਥਿਤੀ 'ਚ ਸਹੀ ਕਦਮ ਚੁੱਕਣ ਲਈ ਤਿਆਰ ਕਰਦੇ ਹਨ |