ਸ੍ਰੀ ਅਨੰਦਪੁਰ ਸਾਹਿਬ, 26 ਮਾਰਚ (ਜੇ ਐਸ ਨਿੱਕੂਵਾਲ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸ੍ਰੀ ਅਨੰਦਪੁਰ ਸਾਹਿਬ ਫਾਊਾਡੇਸ਼ਨ ਅਤੇ ਸਤਿਗੁਰ ਓਟ ਆਸਰਾ ਐਸੋਸੀਏਸ਼ਨ ਵਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ 14ਵਾਂ ਮਹਾਨ ਕੀਰਤਨ ਦਰਬਾਰ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਕਰਵਾਇਆ ਗਿਆ | ਜਿਸ 'ਚ ਭਾਈ ਜਸਪ੍ਰੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਅਤੇ ਭਾਈ ਤਰਨਵੀਰ ਸਿੰਘ ਰੱਬੀ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ | ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵਲੋਂ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਤੋਂ ਬਿਨਾਂ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਗੁਰਮਤਿ ਸਮਾਗਮਾਂ ਦਾ ਅਸਲੀ ਮਨੋਰਥ ਤਾਂ ਹੀ ਪੂਰਾ ਹੋਵੇਗਾ ਜੇਕਰ ਅਸੀ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਾਂਗੇ | ਸਮਾਗਮ ਦੇ ਅੰਤ ਵਿਚ ਪ੍ਰਬੰਧਕ ਮਨਿੰਦਰਪਾਲ ਸਿੰਘ ਮਨੀ ਵਲੋਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ ਗਿਆ | ਸਮਾਗਮ ਦੌਰਾਨ ਲੰਗਰ ਦੀ ਸੇਵਾ ਵਪਾਰ ਮੰਡਲ ਵਲੋਂ ਕੀਤੀ ਗਈ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਭਾਈ ਚਰਨਜੀਤ ਸਿੰਘ, ਦਲਵੀਰ ਸਿੰਘ ਧੂੜੀਆ, ਗੁਰਪ੍ਰੀਤ ਸਿੰਘ ਗੋਲਡੀ, ਮਨਿੰਦਰਪਾਲ ਸਿੰਘ ਚੱਠਾ, ਹਰਸ਼ਦੀਪ ਸਿੰਘ, ਜਪਜੋਤ ਸਿੰਘ, ਇੰਦਰਪ੍ਰੀਤ ਸਿੰਘ, ਕਰਨਜੋਤ ਸਿੰਘ, ਜ਼ਸਵਿੰਦਰ ਸਿੰਘ, ਸਰਵਜੀਤ ਸਿੰਘ, ਸੋਨੂੰ ਅਰੋੜਾ, ਕੈਮੀ ਅਰੋੜਾ, ਬਾਬਾ ਮੁੰਨਸ਼ੀ, ਭਾਈ ਸਰਬਜੀਤ ਸਿੰਘ, ਭਾਈ ਧਰਮਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |