01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਘਾੜ ਇਲਾਕੇ ਦੇ ਮੀਆਂਪੁਰ ਰੇਲਵੇ ਫਾਟਕਾਂ 'ਤੇ ਪੁਲ ਲਈ 56 ਕਰੋੜ ਦੀ ਮਨਜ਼ੂਰੀ ਦੇਣ ਨਾਲ ਖੁਸ਼ੀ ਦੀ ਲਹਿਰ

ਅਜੀਤ ਡੈਸਕ 27-03-2026
ਪੁਰਖਾਲੀ, 26 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਦਹਾਕਿਆਂ ਤੋਂ ਘਾੜ ਵਾਸੀਆਂ ਦੀ ਲਟਕਦੀ ਮੰਗ ਨੂੰ ਬੂਰ ਪੈਣ 'ਤੇ ਇਲਾਕਾ ਵਾਸੀਆਂ ਅੰਦਰ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਸਬੰਧੀ ਭਾਰਤੀ ਜਨਤਾ ਪਾਰਟੀ ਜਿਹਦਾ ਰੂਪ ਨਗਰ ਤੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਆਂਪੁਰ ਰੇਲਵੇ ਪੁਲ ਲਈ 56 ਕਰੋੜ ਦੇ ਟੈਂਡਰ ਨੂੰ ਮਨਜ਼ੂਰੀ ਦੇਣ ਦਾ ਐਲਾਨ ਕੀਤਾ ਹੈ | ਜੋ ਕਿ ਕਾਰਡ ਇਲਾਕੇ ਦੇ ਲੋਕਾਂ ਲਈ ਕਿਸੇ ਵਰਦਾਨ ਨਾਲੋਂ ਘੱਟ ਨਹੀਂ ਹੈ | ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਸ. ਬਿੱਟੂ ਨੇ ਉਨ੍ਹਾਂ ਨੂੰ ਫ਼ੋਨ 'ਾਹੀਂ ਦੱਸਿਆ ਕਿ ਹੁਣ ਘਾੜ ਇਲਾਕੇ ਦੇ ਲੋਕਾਂ ਨੂੰ ਹੋਰ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਇਹ ਟੈਂਡਰ ਮਨਜ਼ੂਰ ਹੋਣ ਨਾਲ ਘਾੜ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਲਾਕਾ ਵਾਸੀਆਂ ਵਲੋਂ ਇਸ ਫ਼ੈਸਲੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਇਸਨੂੰ ਵਿਕਾਸ ਵੱਲ ਇੱਕ ਵੱਡਾ ਕਦਮ ਮੰਨ ਰਹੇ ਹਨ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਮੰਗ ਕਾਫ਼ੀ ਸਮੇਂ ਤੋਂ ਚੱਲ ਰਹੀ ਸੀ ਅਤੇ ਲੈਵਲ ਕ੍ਰਾਸਿੰਗ ਕਾਰਨ ਆਵਾਜਾਈ ਵਿਚ ਆ ਰਹੀਆਂ ਦਿੱਕਤਾਂ ਅਤੇ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਪ੍ਰੋਜੈਕਟ ਬਹੁਤ ਜ਼ਰੂਰੀ ਸੀ | ਇਸ ਮੌਕੇ ਸਥਾਨਕ ਆਗੂਆਂ ਜਗਮਨਦੀਪ ਸਿੰਘ ਪੜ੍ਹੀ , ਹੇਤ ਰਾਮ, ਕੈਪਟਨ ਮੁਲਤਾਨ ਸਿੰਘ, ਸੌਰਭ ਬੰਸਲ, ਤੇਜਿੰਦਰ ਸਿੰਘ ਤੇਜੀ, ਅਵਤਾਰ ਸਿੰਘ ਪੱਪੀ, ਕੇਸਰ ਸਿੰਘ ਹਰੀਪੁਰ ਅਤੇ ਹੋਰ ਇਲਾਕਾ ਵਾਸੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਹ ਪ੍ਰੋਜੈਕਟ ਜ਼ਿਲ੍ਹਾ ਪ੍ਰਧਾਨ ਰੋਪੜ ਅਜੈਵੀਰ ਸਿੰਘ ਲਾਲਪੁਰਾ ਦੀ ਲਗਾਤਾਰ ਮਿਹਨਤ ਅਤੇ ਕੋਸ਼ਿਸ਼ਾਂ ਦਾ ਨਤੀਜਾ ਹੈ | ਸਥਾਨਕ ਆਗੂਆਂ ਅਤੇ ਇਲਾਕਾ ਵਾਸੀਆਂ ਨੇ ਅਜੈਵੀਰ ਸਿੰਘ ਲਾਲਪੁਰਾ ਦਾ ਵਿਸ਼ੇਸ਼ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਮਿਹਨਤ ਨਾਲ ਹੀ ਇਹ ਪ੍ਰੋਜੈਕਟ ਸੰਭਵ ਹੋਇਆ ਹੈ |
ਪਿਛਲੀ ਖ਼ਬਰ ਰਾਮਨੌਮੀ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਗੋਪਾਲ ਗਊਸ਼ਾਲਾ 'ਚ ਮੱਥਾ ਟੇਕਿਆ <br/> ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਨੂੰ ਲੈ ਕੇ ਮਹਾਨ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।