01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਰਾਮਨੌਮੀ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਗੋਪਾਲ ਗਊਸ਼ਾਲਾ 'ਚ ਮੱਥਾ ਟੇਕਿਆ <br/>

ਗੋਪਾਲ ਗਊਸ਼ਾਲਾ ਦੇ ਪ੍ਰਬੰਧਕ ਅਜੇਵੀਰ ਸਿੰਘ ਲਾਲਪੁਰਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ | <br/> 27-03-2026
ਰੂਪਨਗਰ, 26 ਮਾਰਚ (ਸਤਨਾਮ ਸਿੰਘ ਸੱਤੀ)-ਰਾਮਨੌਮੀ ਉਤਸਵ ਮੌਕੇ ਗੋਪਾਲ ਗਊਸ਼ਾਲਾ ਗਉ ਸੇਵਾ ਸਮਿਤੀ ਰੂਪਨਗਰ ਵਲੋਂ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਉਨ੍ਹਾਂ ਨੇ ਗਊਸ਼ਾਲਾ ਸਥਿਤ ਮੰਦਰ ਵਿਚ ਮੱਥਾ ਟੇਕ ਕੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ | ਪ੍ਰੋਗਰਾਮ ਦੌਰਾਨ ਸੁੰਦਰ ਕਾਂਡ ਪਾਠ, ਭਜਨ ਕੀਰਤਨ ਅਤੇ ਮਹਾ ਆਰਤੀ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਭਾਗ ਲਿਆ | ਇਸ ਮੌਕੇ ਲਾਲਪੁਰਾ ਨੇ ਸਮਿਤੀ ਦੇ ਪ੍ਰਧਾਨ ਇੰਜੀਨੀਅਰ ਭਾਰਤ ਭੂਸ਼ਣ ਸ਼ਰਮਾ ਅਤੇ ਸਾਰੇ ਮੈਂਬਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਪ੍ਰੋਗਰਾਮ ਸਮਾਜ ਵਿਚ ਏਕਤਾ ਅਤੇ ਸਕਾਰਾਤਮਕਤਾ ਦਾ ਸੰਦੇਸ਼ ਦਿੰਦੇ ਹਨ | ਉਨ੍ਹਾਂ ਨੇ ਸ਼ਰਧਾਲੂਆਂ ਨੂੰ ਰਾਮਨੌਮੀ ਦੀਆਂ ਵਧਾਈਆਂ ਦਿੰਦਿਆਂ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ 'ਤੇ ਚੱਲਣ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ | ਸਮਾਗਮ ਵਿਚ ਮੰਡਲ ਪ੍ਰਧਾਨ ਜਗਦੀਸ਼ ਚੰਦਰ ਕਾਝਲਾ ਸਮੇਤ ਹੋਰ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਹਿਮਾਚਲ 'ਚ ਐਂਟਰੀ ਟੈਕਸ ਵਾਧੇ ਖ਼ਿਲਾਫ਼ 31 ਦਾ ਅੱਧੀ ਰਾਤ ਇੰਟਰ ਸਟੇਟ ਹਾਈਵੇ ਜਾਮ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਘਾੜ ਇਲਾਕੇ ਦੇ ਮੀਆਂਪੁਰ ਰੇਲਵੇ ਫਾਟਕਾਂ 'ਤੇ ਪੁਲ ਲਈ 56 ਕਰੋੜ ਦੀ ਮਨਜ਼ੂਰੀ ਦੇਣ ਨਾਲ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।