01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਹਿਮਾਚਲ 'ਚ ਐਂਟਰੀ ਟੈਕਸ ਵਾਧੇ ਖ਼ਿਲਾਫ਼ 31 ਦਾ ਅੱਧੀ ਰਾਤ ਇੰਟਰ ਸਟੇਟ ਹਾਈਵੇ ਜਾਮ ਕਰਨ ਦੀ ਚਿਤਾਵਨੀ

ਅਜੀਤ ਡੈਸਕ 27-03-2026
ਨੂਰਪੁਰ ਬੇਦੀ, 26 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ 1 ਅਪ੍ਰੈਲ ਤੋਂ ਲਾਗੂ ਕੀਤੇ ਜਾ ਰਹੇ ਸਟੇਟ ਐਂਟਰੀ ਟੈਕਸ ਵਿਚ ਭਾਰੀ ਵਾਧੇ ਨੂੰ ਲੈ ਕੇ ਪੰਜਾਬ ਵਿਚ ਵਿਰੋਧ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਰੂਪਨਗਰ, ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਸਰਹੱਦੀ ਇਲਾਕਿਆਂ ਵਿਚ ਵਪਾਰੀਆਂ, ਟਰਾਂਸਪੋਰਟਰਾਂ ਅਤੇ ਸਥਾਨਕ ਲੋਕਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਜਾਣਕਾਰੀ ਮੁਤਾਬਕ ਨਵੇਂ ਟੈਕਸ ਸਿਸਟਮ ਦੇ ਤਹਿਤ ਕਈ ਵਾਹਨਾਂ 'ਤੇ 100 ਤੋਂ 70% ਤੱਕ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਰੋਜ਼ਾਨਾ ਵਪਾਰ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ | ਇਸ ਮਸਲੇ 'ਤੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਹਿਮਾਚਲ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ | ਪਰ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਅਤੇ ਅਨਿਰੁੱਧ ਸਿੰਘ ਵਲੋਂ ਦਿੱਤੇ ਜਾ ਰਹੇ ਬਿਆਨ ਮਾਹੌਲ ਨੂੰ ਸ਼ਾਂਤ ਕਰਨ ਦੀ ਬਜਾਏ ਹੋਰ ਭੜਕਾਉਣ ਵਾਲੇ ਹਨ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਹਿਮਾਚਲ ਸਰਕਾਰ ਨੇ ਸਰਹੱਦੀ ਜ਼ਿਲਿ੍ਹਆਂ ਲਈ ਐਂਟਰੀ ਟੈਕਸ 'ਚ ਛੂਟ ਨਹੀਂ ਦਿੱਤੀ ਜਾਂ ਇਸਨੂੰ ਵਾਪਸ ਨਹੀਂ ਲਿਆ, ਤਾਂ 31 ਮਾਰਚ ਦੀ ਰਾਤ 12 ਵਜੇ ਤੋਂ ਪੰਜਾਬ ਭਰ ਵਿਚ ਇੰਟਰਸਟੇਟ ਹਾਈਵੇ ਜਾਮ ਕੀਤੇ ਜਾਣਗੇ |
ਪਿਛਲੀ ਖ਼ਬਰ ਸ਼ੁਕਰਾਨੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਕਰਾਏ ਜਾਪ <br/> ਅਗਲੀ ਖ਼ਬਰ ਰਾਮਨੌਮੀ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਗੋਪਾਲ ਗਊਸ਼ਾਲਾ 'ਚ ਮੱਥਾ ਟੇਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।