ਮੋਰਿੰਡਾ, 31 ਮਾਰਚ (ਪਿ੍ਤਪਾਲ ਸਿੰਘ)-ਮੋਰਿੰਡਾ ਪੈੱ੍ਰਸ ਕਲੱਬ ਰਜਿ ਬਲਾਕ ਮੋਰਿੰਡਾ ਵਲੋਂ ਅੱਜ ਪਿੰਡ ਖੈਰਪੁਰ ਵਿਖੇ ਵੱਖ-ਵੱਖ ਕਲਾਸਾਂ ਦੇ ਐਲਾਨੇ ਨਤੀਜਿਆਂ ਵਿਚ ਅੱਵਲ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਕਲੱਬ ਖੈਰਪੁਰ ਦੇ ਪ੍ਰਧਾਨ ਬਿਕਰਮਜੀਤ ਸਿੰਘ ਬਿੱਕੀ ਨੇ ਦੱਸਿਆ ਕਿ ਮੋਰਿੰਡਾ ਪੈੱ੍ਰਸ ਕਲੱਬ ਬਲਾਕ ਮੋਰਿੰਡਾ ਦੇ ਪ੍ਰਧਾਨ ਕਰਨੈਲ ਸਿੰਘ ਜੀਤ, ਸਮਾਜ ਸੇਵਕ ਹਰਮਿੰਦਰ ਸਿੰਘ ਲੱਕੀ ਅਤੇ ਦਵਿੰਦਰ ਸਿੰਘ ਦੇਵਗਨ ਨੇ ਵਿਸ਼ੇਸ਼ ਤੌਰ 'ਤੇ ਪਿੰਡ ਖੈਰਪੁਰ ਵਿਖੇ ਪਹੁੰਚ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਗਰਾਲੀ ਦੀ ਸੱਤਵੀਂ ਕਲਾਸ ਵਿਚੋਂ ਪਹਿਲੇ ਨੰਬਰ 'ਤੇ ਆਈ ਵਿਦਿਆਰਥਣ ਹਰਪ੍ਰੀਤ ਕੌਰ, ਦੂਜੇ ਸਥਾਨ 'ਤੇ ਆਈ ਗਗਨਪ੍ਰੀਤ ਕੌਰ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਹਰਪ੍ਰੀਤ ਕੌਰ ਦਾ ਸਿਰੋਪਾਓ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥਣਾਂ ਨੂੰ ਕਾਪੀਆਂ ਪੈੱਨ ਆਦਿ ਸਟੇਸ਼ਨਰੀ ਦਾ ਸਾਮਾਨ ਅਤੇ ਵਿੱਤੀ ਸਹਾਇਤਾ ਵੀ ਦਿੱਤੀ ਗਈ | ਇਸ ਮੌਕੇ ਹਰਜਿੰਦਰ ਸਿੰਘ ਛਿੱਬਰ, ਰਾਜਕੁਮਾਰ ਦਸੌੜ, ਗੁਰਮੀਤ ਸਿੰਘ ਚੋਪੜਾ, ਸਾਬਕਾ ਸਰਪੰਚ ਸੁਰਿੰਦਰ ਕੌਰ, ਸੁਖਜੋਤ ਸਿੰਘ, ਹਰਮਨ ਸਿੰਘ, ਸੁਖਮਨੀ ਕੌਰ ਆਦਿ ਕਲੱਬ ਦੇ ਮੈਂਬਰ ਪਤਵੰਤੇ ਸੱਜਣ ਹਾਜ਼ਰ ਸਨ |