29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਮਾ: ਭਿੰਦਰ ਸਿੰਘ ਮੱਲ੍ਹੀ ਦੀ ਸੇਵਾ ਮੁਕਤੀ 'ਤੇ ਕਰਵਾਇਆ ਸਮਾਰੋਹ <br/>

ਅਜੀਤ ਡੈਸਕ 01-04-2026
ਸ੍ਰੀ ਚਮਕੌਰ ਸਾਹਿਬ, 31 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਬਤੌਰ ਐਸ ਐਸ ਮਾਸਟਰ ਸੇਵਾ ਨਿਭਾ ਰਹੇ ਭਿੰਦਰ ਸਿੰਘ ਮੱਲ੍ਹੀ ਅੱਜ ਸੇਵਾ ਮੁਕਤ ਹੋ ਗਏ ਹਨ | ਇਸ ਮੌਕੇ ਕਰਵਾਏ ਸਮਾਰੋਹ ਵਿਚ ਉਨ੍ਹਾਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਸਾਥੀ ਅਧਿਆਪਕਾਂ ਵਲੋਂ ਉਨ੍ਹਾਂ ਦੀਆਂ ਯਾਦਗਾਰੀ ਸੇਵਾਵਾਂ ਨੂੰ ਯਾਦ ਕੀਤਾ | ਪਿ੍ੰਸੀਪਲ ਸ੍ਰੀਮਤੀ ਕਿਰਨਜੋਤ ਕੌਰ ਨੇ ਭਿੰਦਰ ਸਿੰਘ ਮੱਲੀ੍ਹ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਾਸਟਰ ਮੱਲ੍ਹੀ ਜੁਲਾਈ 1993 ਵਿਚ ਇੱਥੇ ਸੇਵਾ ਵਿਚ ਆਏ ਸਨ | ਉਨਾਂ ਨੇ ਕੁੱਝ ਸਮਾਂ ਖ਼ਾਲਸਾ ਸਕੂਲ ਰੋਪੜ ਵਿਖੇ ਵੀ ਸੇਵਾਵਾਂ ਨਿਭਾਈਆਂ, ਪਰ ਆਪਣੀ ਸੇਵਾ ਦੇ ਕਰੀਬ 33 ਸਾਲਾਂ ਵਿਚੋਂ ਜਿਆਦਾਤਰ ਸਮਾਂ ਉਨ੍ਹਾਂ ਇਸੇ ਸਕੂਲ ਵਿਚ ਸੇਵਾ ਨਿਭਾਈ | ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸਕੂਲ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਜਥੇਦਾਰ ਹਰਬੰਸ ਸਿੰਘ ਕੰਦੋਲਾ ਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾ:ਮੱਲ੍ਹੀ ਵਲੋਂ ਸਕੂਲ ਦੀ ਭਲਾਈ ਲਈ 21 ਹਜਾਰ ਰੁਪਏ ਦੀ ਨਕਦ ਰਾਸ਼ੀ ਪਿ੍ੰਸੀਪਲ ਨੂੰ ਭੇਟ ਕੀਤੀ | ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਜਥੇਦਾਰ ਗੁਰਮੀਤ ਸਿੰਘ ਮਕੜੌਨਾ, ਸੂਬਾ ਵਰਕਿੰਗ ਕਮੇਟੀ ਦੇ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਸੱਲੋਮਾਜਰਾ ਸਮੇਤ ਕਈ ਪੱਤਵੰਤੇ ਮੌਜੂਦ ਸਨ |

ਪਿਛਲੀ ਖ਼ਬਰ ਗੁਰੂ ਕਾ ਖੂਹ ਮੁੰਨੇ ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਦਾ ਲਗਾਇਆ ਵਿੱਦਿਅਕ ਟੂਰ <br/> ਅਗਲੀ ਖ਼ਬਰ ਮੋਰਿੰਡਾ ਪੈੱ੍ਰਸ ਕਲੱਬ ਵਲੋਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।