ਸ੍ਰੀ ਚਮਕੌਰ ਸਾਹਿਬ, 31 ਮਾਰਚ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ (ਪਿੱਪਲ ਮਾਜਰਾ) ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਪਿ੍ੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਨਰਸਰੀ ਜਮਾਤ ਤੋਂ ਗਿਆਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਦੌਰਾਨ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲ਼ੇ ਅਤੇ ਅਕਾਦਮਿਕ ਖੇਤਰ ਵਿਚ ਮੱਲਾਂ ਮਾਰਨ ਵਾਲ਼ੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਯੂ.ਕੇ.ਜੀ. ਜਮਾਤ ਦੇ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਬੱਚਿਆਂ ਨੂੰ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਪ੍ਰਧਾਨ ਗੁਰਦੇਵ ਸਿੰਘ ਅਟਵਾਲ ਅਤੇ ਐਮ. ਡੀ. ਸਿੰਦਰਪਾਲ ਕੌਰ ਅਟਵਾਲ ਨੇ ਕਿਹਾ ਕਿ ਪਿਪਸ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਸੰਸਥਾ ਵਿਚ ਵਿੱਦਿਆ ਹਾਸਲ ਕਰਨ ਵਾਲ਼ੇ ਵਿਦਿਆਰਥੀ ਡਾਕਟਰ, ਇੰਜੀਨੀਅਰ, ਵਕੀਲ ਅਤੇ ਚੰਗੇ ਬਿਜ਼ਨਸਮੈਨ ਬਣ ਕੇ ਵੱਖ-ਵੱਖ ਖੇਤਰਾਂ ਵਿਚ ਆਪਣਾ ਨਾਮ ਰੋਸ਼ਨ ਕਰ ਰਹੇ ਹਨ | ਇਸ ਮੌਕੇ ਉਪਰੋਕਤ ਤੋ ਇਲਾਵਾ ਗੁਰਪਾਲ ਸਿੰਘ ਅਟਵਾਲ, ਮੈਨੇਜਰ ਪ੍ਰੀਤਪਾਲ ਕੌਰ ਅਟਵਾਲ, ਅਰਸ਼ਦੀਪ ਸਿੰਘ ਬਰਾੜ, ਪਿ੍ੰਸੀਪਲ ਸੁਰਜੀਤ ਸਿੰਘ, ਵਾਈਸ ਪਿ੍ੰਸੀਪਲ ਮਨਦੀਪ ਕੌਰ ਮਾਹਲ ਸਮੇਤ ਸਮੂਹ ਸਟਾਫ ਮੈਂਬਰ, ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ |