29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਐਸ.ਆਈ.ਆਰ. ਦੀਆਂ ਵੋਟਾਂ ਅਤੇ ਬੀ.ਜੇ.ਪੀ. ਦੇ ਸਥਾਪਨਾ ਦਿਵਸ ਸੰਬੰਧੀ ਭਾਜਪਾ ਦੀ ਮੀਟਿੰਗ

ਅਜੀਤ ਡੈਸਕ 01-04-2026
ਢੇਰ,31 ਮਾਰਚ (ਸ਼ਿਵ ਕੁਮਾਰ ਕਾਲੀਆ)-ਐਸ.ਆਈ.ਆਰ. ਦੀਆਂ ਵੋਟਾਂ ਸੰਬੰਧੀ ਅਤੇ ਬੀ.ਜੇ.ਪੀ. ਦੇ ਸਥਾਪਨਾ ਦਿਵਸ ਸਬੰਧੀ ਭਾਜਪਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਡਾ: ਪਰਮਿੰਦਰ ਸ਼ਰਮਾ ਦੀ ਅਗਵਾਈ ਹੇਠ ਭਨੂੰਪਲੀ ਵਿਖੇ ਕੀਤੀ ਗਈ | ਇਸ ਮੌਕੇ ਸਮੂਹ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਡਾ: ਪਰਮਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਦੇ ਵਿਚ ਭਾਜਪਾ ਪਾਰਟੀ ਦੀ ਸਰਕਾਰ ਵੇਖਣਾ ਚਾਹੁੰਦੇ ਹਨ | ਇਸ ਲਈ ਵੱਡੀ ਗਿਣਤੀ ਦੇ ਵਿਚ ਲੋਕ ਭਾਜਪਾ ਪਾਰਟੀ ਦੇ ਨਾਲ ਜੁੜ ਰਹੇ ਹਨ | ਉਨਾਂ ਇਸ ਕਾਰਜ ਦੇ ਲਈ ਪਾਰਟੀ ਵਰਕਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ | ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਭਾਜਪਾ ਪਾਰਟੀ ਦੇ ਸਾਬਕਾ ਜਿਲ੍ਹਾ ਪ੍ਰਧਾਨ ਸਰਦਾਰ ਜਤਿੰਦਰ ਸਿੰਘ ਅਠਵਾਲ, ਸੀਨੀਅਰ ਭਾਜਪਾ ਆਗੂ ਡਾ: ਦਿਨੇਸ਼ ਜੋਸ਼ੀ, ਭਨੂਪਲੀ ਤੋਂ ਮੰਡਲ ਪ੍ਰਧਾਨ ਮੋਹਿਤ ਸ਼ਰਮਾ, ਨੰਗਲ ਤੋਂ ਮੰਡਲ ਪ੍ਰਧਾਨ ਹਰਮਨਜੀਤ ਸਿੰਘ ਪਿ੍ੰਸ, ਸ੍ਰੀ ਅਨੰਦਪੁਰ ਸਾਹਿਬ ਦਿਹਾਤੀ ਮੰਡਲ ਦੇ ਪ੍ਰਧਾਨ ਜਗਦੀਪ ਚੰਦ, ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਮੰਡਲ ਦੇ ਪ੍ਰਧਾਨ ਰਤਨ ਧਨੇੜਾ, ਸੀਨੀਅਰ ਭਾਜਪਾ ਆਗੂ ਮੁਕੇਸ਼ ਨੱਢਾ, ਕੀਰਤਪੁਰ ਸਾਹਿਬ ਮੰਡਲ ਤੋਂ ਪ੍ਰਧਾਨ ਸੁਬੇਕ ਸਿੰਘ, ਵਿਵੇਕ ਕੁਮਾਰ ਨੰਗਲ ਜਨਰਲ ਸੈਕਟਰੀ ਨੰਗਲ ਆਦਿ ਤੋਂ ਇਲਾਵਾ ਭਾਜਪਾ ਪਾਰਟੀ ਦੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਪਿੱਪਲਮਾਜਰਾ ਦੇ ਸਰਕਾਰੀ ਸਕੂਲ 'ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਪਿਪਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਯੂ.ਕੇ.ਜੀ. ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।