29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਪਿੱਪਲਮਾਜਰਾ ਦੇ ਸਰਕਾਰੀ ਸਕੂਲ 'ਚ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 01-04-2026
ਸ੍ਰੀ ਚਮਕੌਰ ਸਾਹਿਬ, 31 ਮਾਰਚ (ਜਗਮੋਹਣ ਸਿੰਘ ਨਾਰੰਗ)-ਨਜਦੀਕੀ ਪਿੰਡ ਪਿੱਪਲਮਾਜਰਾ ਦੇ ਸਰਕਾਰੀ ਐਲੀਮੈਂਟਰ ਸਮਾਰਟ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਸੰਮਤੀ ਮੈਂਬਰ ਅਤੇ ਸਮਾਜਸੇਵੀ ਜਸਵੀਰ ਸਿੰਘ ਸੈਦਪੁਰ ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ | ਸਕੂਲ ਦੇ ਮੁੱਖ ਅਧਿਆਪਕ ਰਮਨ ਮਿੱਤਲ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਲੋਂ ਨਤੀਜੇ ਵੀ ਐਲਾਨੇ ਗਏ ਅਤੇ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਸਮੇਤ ਖੇਡਾਂ ਅਤੇ ਹੋਰ ਗਤੀਵਿਧੀਆ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵੀ ਸਨਮਾਨ ਕੀਤਾ ਗਿਆ | ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਵਲੋਂ ਬਹੁਤ ਹੀ ਸ਼ਾਨਦਾਰ ਗਿੱਧਾ, ਭੰਗੜਾ, ਕੋਰਿਓਗ੍ਰਾਫੀ, ਗੀਤ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਸਵੀਰ ਸਿੰਘ ਸੈਦਪੁਰ ਨੇ ਚੰਗੇ ਆਚਰਣ ਲਈ ਚੰਗੀ ਸੰਗਤ ਕਰਨ ਦੇ ਨਾਲ ਇੱਕ ਵਧੀਆ ਇਨਸਾਨ ਬਣਨ ਦੀ ਪ੍ਰੇਰਣਾ ਦਿੱਤੀ | ਸਕੂਲ ਇੰਚਾਰਜ ਰਮਨ ਮਿੱਤਲ ਨੇ ਸਕੂਲ ਦੇ ਵਿਦਿਆਰਥੀਆਂ ਦੀ ਵਧੀਆ ਕਾਰਗੁਜ਼ਾਰੀ ਦਾ ਜਿਕਰ ਕਰਦਿਆਂ ਆਏ ਮਹਿਮਾਨਾਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਉੱਘੇ ਸਮਾਜ ਸੇਵੀ ਸੰਤ ਸਿੰਘ ਦਿਓਲ ਕਤਲੌਰ, ਸਰਪੰਚ ਸਾਧ ਸਿੰਘ, ਪ੍ਰਬੰਧਕੀ ਕਮੇਟੀ ਦੀ ਚੇਅਰਪਰਸਨ ਸੁਖਦੀਪ ਕੌਰ, ਮੈਡਮ ਮਨਿੰਦਰਜੀਤ ਕੌਰ, ਨੇਹਾ ਸ਼ਰਮਾ, ਇੰਦੂ, ਪੰਚ ਸੁਖਵਿੰਦਰ ਸਿੰਘ, ਕੁਲਦੀਪ ਕੌਰ ਸਮੇਤ ਸਮੂਹ ਵਿਦਿਆਰਥੀ ਅਤੇ ਮਾਪੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਵਿਸ਼ੇਸ਼- ਨਿਰਮਲ ਨਰਗਿਸ <br/> ਅਗਲੀ ਖ਼ਬਰ ਐਸ.ਆਈ.ਆਰ. ਦੀਆਂ ਵੋਟਾਂ ਅਤੇ ਬੀ.ਜੇ.ਪੀ. ਦੇ ਸਥਾਪਨਾ ਦਿਵਸ ਸੰਬੰਧੀ ਭਾਜਪਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।