ਸ੍ਰੀ ਅਨੰਦਪੁਰ ਸਾਹਿਬ, 31 ਮਾਰਚ (ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਸਬੰਧ ਵਿਚ ਕਰਵਾਏ ਗਏ ਸਮਾਗਮ ਮੌਕੇ ਡਾਇਰੈਕਟਰ ਸਿੱਖਿਆ ਗੁਰਮਿੰਦਰ ਸਿੰਘ ਭੁੱਲਰ ਅਤੇ ਸੀਨੀਅਰ ਐਡ. ਪਾਖਰ ਸਿੰਘ ਭੱਠਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਸਕੂਲ ਮੁਖੀ ਪਿ੍ੰਸੀਪਲ ਗੁਰਿੰਦਰ ਕੌਰ ਕਪੂਰ ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਨੂੰ ਜੀ ਆਇਆਂ ਕਿਹਾ ਅਤੇ ਸਕੂਲ ਦੀ ਪ੍ਰਗਤੀ ਰਿਪੋਰਟ ਵਿਸਤਾਰ ਪੂਰਵਕ ਦੱਸੀ | ਇਸ ਮੌਕੇ ਆਏ ਹੋਏ ਮੁੱਖ ਮਹਿਮਾਨਾਂ ਵਲੋਂ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਗਈ | ਉਹਨਾਂ ਸਕੂਲ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਵੀ ਵਿਸਥਾਰ ਨਾਲ ਚਾਨਣਾ ਪਾਇਆ | ਸਮਾਗਮ ਦੌਰਾਨ ਧਾਰਮਿਕ ਇਮਤਿਹਾਨ, ਖੇਡ ਗਤੀਵਿਧੀਆਂ, ਅਬੈਕਸ ਅਤੇ ਵੈਦਿਕ ਗਣਿਤ ਦੇ ਇਮਤਿਹਾਨ ਅਤੇ ਵਿੱਦਿਅਕ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ | ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਲਈ ਸਕੂਲ ਵਲੋਂ ਵਧੀਆ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ ਸੀ | ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਰੈਣੂੰ, ਵਪਾਰ ਮੰਡਲ ਦੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ, ਨੰਬਰਦਾਰ ਕੁਲਦੀਪ ਸਿੰਘ, ਪਿ੍ੰਸੀਪਲ ਆਸ਼ਾ ਰਾਣੀ, ਆਪ ਆਗੂ ਠੇਕੇਦਾਰ ਜਗਜੀਤ ਸਿੰਘ ਜੱਗੀ, ਡਾਕਟਰ ਮਨਜੀਤ ਸਿੰਘ, ਮਨਜੀਤ ਸਿੰਘ ਬੀਬਾ ਤੋਂ ਇਲਾਵਾ ਸਕੂਲ ਸਟਾਫ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ |