ਸ੍ਰੀ ਅਨੰਦਪੁਰ ਸਾਹਿਬ, 1 ਅਪ੍ਰੈਲ (ਜੇ ਐਸ ਨਿੱਕੂਵਾਲ)-ਪਾਵਰਕਾਮ ਅਤੇ ਟਰਾਸਕੋ ਪੈਨਸ਼ਨ ਯੂਨੀਅਨ ਅਤੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਡਵੀਜ਼ਨ ਯੂਨਿਟ ਵਲੋਂ ਸਾਂਝੀ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਇੰਜ. ਜਸਵਿੰਦਰ ਸਿੰਘ ਔਲਖ ਅਤੇ ਸਰਕਲ ਪ੍ਰਧਾਨ ਸਾਥੀ ਤਿਲਕ ਰਾਜ ਵਲੋਂ ਕੀਤੀ ਗਈ | ਰੈਲੀ ਦੌਰਾਨ ਆਗੂਆਂ ਵਲੋਂ ਕੇਂਦਰ ਸਰਕਾਰ ਵਲੋਂ 44 ਕਿਰਤ ਕਾਨੂੰਨ ਨੂੰ ਰੱਦ ਨਾ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ 4 ਲੇਵਰ ਕੋਡ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 4 ਲੇਵਰ ਕੋਡ ਨੂੰ ਰੱਦ ਨਾ ਕੀਤਾ ਤਾਂ ਜਥੇਬੰਦੀ ਵਲੋਂ ਇਸ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸਕੱਤਰ ਦੇਸ ਰਾਜ ਘਈ, ਡਵੀਜ਼ਨ ਸਕੱਤਰ ਮਾਨ ਸਿੰਘ ਅਤੇ ਪ੍ਰਧਾਨ ਰਮੇਸ਼ ਚੰਦ, ਪ੍ਰਧਾਨ ਸਰਬਨ ਸਿੰਘ, ਕੈਸ਼ੀਅਰ ਸੰਜੇ ਕੁਮਾਰ, ਮੀਤ ਪ੍ਰਧਾਨ ਸੰਜੀਵ ਕੁਮਾਰ, ਕੈਸੀਅਰ ਰਾਮਪਾਲ ਸਰਥਲੀ, ਸਕੱਤਰ ਸੁਰਿੰਦਰ ਕੁਮਾਰ, ਪ੍ਰਧਾਨ ਜਗਤਾਰ ਸਿੰਘ, ਇੰਜ. ਮਦਨ ਗੋਪਾਲ, ਚਰਨ ਦਾਸ, ਰੁਲੀਆ ਰਾਮ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |