ਨੰਗਲ, 1 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਐਨ.ਐਫ.ਐਲ ਗਰਾਊਾਡ ਵਿਚ ਆਯੋਜਿਤ ਮੈਗਾ ਵਿਕਾਸ ਰੈਲੀ ਦੌਰਾਨ ਵੱਡੀ ਗਿਣਤੀ 'ਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਲੱਕ ਪੱਖੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ | ਉਨ੍ਹਾਂ ਦੇ ਦੱਸਿਆ ਕਿ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ | ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਅÏਰਤਾਂ ਨੇ ਨਾ ਸਿਰਫ਼ ਸਰਕਾਰ ਦੀਆਂ ਯੋਜਨਾਵਾਂ ਦਾ ਸਮਰਥਨ ਕੀਤਾ, ਸਗੋਂ ਆਪਣੇ ਉਤਸ਼ਾਹ ਨਾਲ ਸਮਾਗਮ ਦੌਰਾਨ ਰੰਗਲੇ ਪੰਜਾਬ ਦੀ ਤਸਵੀਰ ਪੇਸ਼ ਕੀਤੀ | ਇਸ ਮੌਕੇ ਮਨੀਸ਼ ਸਿਸੋਦੀਆ ਨੇ ਮਹਿਲਾਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਪੰਜਾਬ ਵਿਚ ਹੋਏ ਬਦਲਾਅ ਦੀ ਨਿਸ਼ਾਨੀ ਹੈ |