ਮੋਰਿੰਡਾ, 1 ਅਪ੍ਰੈਲ (ਪਿ੍ਤਪਾਲ ਸਿੰਘ)-ਮਾਤਾ ਪ੍ਰਸਿੰਨੀ ਦੇਵੀ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਮੜੌਲੀ ਕਲਾਂ ਦੀ ਪਿ੍ੰਸੀਪਲ ਪ੍ਰਵੇਸ਼ ਕੌਰ ਭੁੱਲਰ ਦੀ ਸੇਵਾ ਮੁਕਤੀ 'ਤੇ ਅੱਜ ਸਕੂਲ ਦੀ ਪ੍ਰਬੰਧਕ ਕਮੇਟੀ, ਮਾਪਿਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਵਲੋਂ ਸ਼ਾਨਦਾਰ ਨਿੱਘੀ ਵਿਦਾਇਗੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਧਰਮਵੀਰ ਸੈਣੀ ਨੇ ਦੱਸਿਆ ਕਿ ਇਸ ਮੌਕੇ ਸਕੂਲ ਵਲੋਂ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਸਕੂਲੀ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕੋਰੀਓ ਗ੍ਰਾਫੀਆ, ਦੇਸ਼ ਭਗਤੀ ਸਬੰਧੀ ਗੀਤ ਸੰਗੀਤ ਪੇਸ਼ ਕੀਤਾ ਗਿਆ | ਇਸ ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਿਰਮਲ ਧਿਮਾਨ, ਵਿਕਾਸ ਗੁਪਤਾ, ਸਰਪੰਚ ਗੁਰਮੀਤ ਸਿੰਘ ਬਾਰੂ ਅਤੇ ਹਰਮਨਪ੍ਰੀਤ ਸਿੰਘ ਵਲੋਂ ਪਿ੍ੰ ਪ੍ਰਵੇਸ਼ ਕੌਰ ਭੁੱਲਰ ਨੂੰ ਸਿਰੋਪਾਓ, ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਾ. ਨਿਰਮਲ ਧਿਮਾਨ ਨੇ ਪਿ੍ੰ. ਪ੍ਰਵੇਸ਼ ਕੌਰ ਭੁੱਲਰ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀਮਤੀ ਭੁੱਲਰ ਨੇ ਬਤੌਰ ਪਿ੍ੰਸੀਪਲ 21 ਸਾਲ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਆ ਦਾ ਚਾਨਣ ਵੰਡਿਆ | ਇਸ ਮੌਕੇ ਪ੍ਰੋ ਪਰਮਜੀਤ ਸਿੰਘ ਭੂਲਰ, ਕੇਵਲ ਜੋਸ਼ੀ, ਗੁਰਪ੍ਰੀਤ ਸਿੰਘ, ਸੁਰਿੰਦਰ ਪਾਲ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ |