18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨੈਸ਼ਨਲ ਹਾਈਵੇ 'ਤੇ ਟੋਲ ਟੈਕਸ ਗੈਰ ਕਾਨੂੰਨੀ, ਕੇਂਦਰ ਤੱਕ ਮਾਮਲਾ ਲਿਜਾਇਆ ਜਾਵੇਗਾ-ਡਾ. ਸੁਭਾਸ਼ ਸ਼ਰਮਾ

ਅਜੀਤ ਡੈਸਕ 02-04-2026
ਨੰਗਲ, 1 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਹਿਮਾਚਲ ਸਰਕਾਰ ਵਲੋਂ ਲਗਾਏ ਗਏ ਐਂਟਰੀ ਟੋਲ ਟੈਕਸ ਨੂੰ ਗੈਰ ਕਾਨੂੰਨੀ ਅਤੇ ਜਨ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਇਹ ਸੰਵਿਧਾਨ ਅਨੁਸਾਰ ਨਾਗਰਿਕਾਂ ਨੂੰ ਪ੍ਰਾਪਤ ਸੁਤੰਤਰ ਆਵਾਜਾਈ ਦੇ ਅਧਿਕਾਰਾਂ ਦੀ ਉਲੰਘਣਾ ਹੈ | ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇ 'ਤੇ ਇਸ ਤਰ੍ਹਾਂ ਦੀ ਵਸੂਲੀ ਕਾਨੂੰਨ ਦੀ ਭਾਵਨਾ ਦੇ ਖਿਲਾਫ ਹੈ ਅਤੇ ਇਸ ਨਾਲ ਆਮ ਲੋਕਾਂ ਨਾਲ ਅਨਿਆਂ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਹਜ਼ਾਰਾਂ ਲੋਕ ਰੋਜ਼ਾਨਾ ਰੁਜ਼ਗਾਰ, ਵਪਾਰ ਅਤੇ ਹੋਰ ਜ਼ਰੂਰੀ ਕੰਮਾਂ ਲਈ ਆਵਾਜਾਈ ਕਰਦੇ ਹਨ, ਪਰ ਇਸ ਟੋਲ ਟੈਕਸ ਕਾਰਨ ਉਨ੍ਹਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ | ਡਾ. ਸ਼ਰਮਾ ਨੇ ਦੱਸਿਆ ਕਿ ਸਤਪਾਲ ਸਿੰਘ ਸਤੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਭਾਜਪਾ ਸਰਕਾਰ ਬਣਨ 'ਤੇ ਇਹ ਟੈਕਸ ਖਤਮ ਕੀਤਾ ਜਾਵੇਗਾ | ਡਾ. ਸ਼ਰਮਾ ਨੇ ਕਿਹਾ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਤੱਕ ਲਿਜਾਣਗੇ |

ਪਿਛਲੀ ਖ਼ਬਰ ਘਨੌਲੀ ਵਿਖੇ 45ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਪਿ੍ੰ. ਪ੍ਰਵੇਸ਼ ਕੌਰ ਭੁੱਲਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।