ਬੇਲਾ, 1 ਅਪ੍ਰੈਲ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਮਹਿਤੋਤ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਖੇ ਸਾਲਾਨਾ ਨਤੀਜਾ, ਮੈਗਾ ਪੀ.ਟੀ.ਐਮ., ਐਫ .ਐਲ .ਐਨ .ਮੇਲਾ ਅਤੇ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੀ ਗਰੈਜੂਏਸ਼ਨ ਸੈਰਾਮਨੀ ਕਰਵਾਈ ਗਈ | ਸਕੂਲ ਮੁਖੀ ਬਲਵੰਤ ਸਿੰਘ ਕੋਟਲੀ ਨੇ ਦੱਸਿਆ ਕਿ ਸਕੂਲ ਵਿਚ ਕਰਵਾਏ ਗਏ ਸਾਲਾਨਾ ਸਮਾਗਮ ਵਿਚ ਪ੍ਰੀ ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ ਅਤੇ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਇਨਾਮ ਵੰਡ ਸਮਾਗਮ ਵਿਚ ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਸੁਰਿੰਦਰ ਸਿੰਘ ਅਤੇ ਪ੍ਰਧਾਨ ਦਲਵੀਰ ਸਿੰਘ ਕਾਲਾ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਸਨ | ਸਮਾਗਮ ਵਿਚ ਸਭ ਤੋਂ ਪਹਿਲਾਂ ਸਕੂਲ ਦੇ ਅਧਿਆਪਕ ਗੁਰਿੰਦਰ ਪਾਲ ਸਿੰਘ ਖੇੜੀ ਨੇ ਸਟੇਜ ਦਾ ਸੰਚਾਲਨ ਕਰਦਿਆਂ ਮੁੱਖ ਮਹਿਮਾਨਾਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਭ ਤੋਂ ਪਹਿਲਾਂ ਜੀ ਆਇਆਂ ਨੂੰ ਕਿਹਾ | ਉਸ ਤੋਂ ਬਾਅਦ ਹੈੱਡ ਟੀਚਰ ਬਲਵੰਤ ਸਿੰਘ ਕੋਟਲੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਸਕੂਲ ਦੀਆਂ ਸਮੱਸਿਆਵਾਂ ਅਤੇ ਬੱਚਿਆਂ ਦੇ ਦਾਖ਼ਲੇ ਬਾਰੇ ਵਿਚਾਰ ਵਟਾਂਦਰਾ ਕੀਤਾ | ਇਸ ਤੋਂ ਬਿਨਾਂ ਉਨ੍ਹਾਂ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਾ ਲਾਭ ਲੈ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜਾਉਣ ਲਈ ਮਾਪਿਆਂ ਨੂੰ ਪ੍ਰੇਰਿਤ ਕੀਤਾ | ਇਸ ਮੌਕੇ ਛੋਟੇ- ਛੋਟੇ ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ | ਅੰਤ ਵਿਚ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕ ਹੈੱਡ ਟੀਚਰ ਬਲਵੰਤ ਸਿੰਘ ਕੋਟਲੀ, ਗੁਰਿੰਦਰ ਪਾਲ ਸਿੰਘ ਖੇੜੀ, ਮੈਡਮ ਮਨਪ੍ਰੀਤ ਕੌਰ, ਦਲਵੀਰ ਸਿੰਘ ਕਾਲਾ ਪ੍ਰਧਾਨ, ਸੁਰਿੰਦਰ ਸਿੰਘ ਚੇਅਰਮੈਨ, ਕੁਲਦੀਪ ਕੌਰ, ਰਾਜਵੀਰ ਕੌਰ, ਸੁਮਨ ਬਾਲਾ, ਸਰਬਜੀਤ ਕੌਰ, ਸੀਮਾ ਰਾਣੀ, ਗਗਨਦੀਪ ਕੌਰ, ਗਗਨ ਪ੍ਰੀਤ ਕੌਰ, ਗੁਰਪ੍ਰੀਤ ਕੌਰ, ਰਮੇਸ਼ ਇੰਦਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਮੋਹਣ ਸਿੰਘ, ਸਰਨਜੀਤ ਕੌਰ, ਭੁਪਿੰਦਰ ਕੌਰ ਆਦਿ ਸਮੇਤ ਸਕੂਲ ਦੇ ਸਮੁੱਚੇ ਬੱਚੇ ਹਾਜ਼ਰ ਸਨ |