18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭੂਰੀ ਵਾਲੇ ਟਿੱਬਾ ਨੰਗਲ ਕਾਲਜ ਦੇ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ <br/>

ਭੂਰੀ ਵਾਲੇ ਟਿੱਬਾ ਨੰਗਲ ਕਾਲਜ ਦੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ | ਤਸਵੀਰ: ਵਿੰਦਰਪਾਲ ਝਾਂਡੀਆਂ <br/> 02-04-2026
ਨੂਰਪੁਰ ਬੇਦੀ, 1 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀ ਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਪ੍ਰੀਖਿਆਵਾਂ ਵਿਚ ਟਿੱਬਾ ਨੰਗਲ ਕਾਲਜ ਬੀ.ਏ. ਦੀ ਵਿਦਿਆਰਥਣ ਕੋਮਲਪ੍ਰੀਤ ਨੇ 95 ਫ਼ੀਸਦੀ ਪਹਿਲਾ, ਜਸ਼ਨਪ੍ਰੀਤ ਨੇ 91 ਫ਼ੀਸਦੀ ਦੂਜਾ ਅਤੇ ਕਿਰਨ ਦੇਵੀ ਨੇ 90 ਫ਼ੀਸਦੀ ਨੰਬਰ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਖੁਸ਼ੀ ਦੇ ਮੌਕੇ 'ਤੇ ਕਾਲਜ ਪਿ੍ੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਸਾਰੇ ਸਟਾਫ਼ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ, ਤਾਂ ਜੋ ਤਰੱਕੀ ਕਰਕੇ ਆਪਣੀ ਅਸਲ ਮੰਜ਼ਿਲ ਤੱਕ ਪਹੁੰਚ ਕੇ ਸਾਡੇ ਕਾਲਜ, ਮਾਪਿਆਂ ਦਾ ਅਤੇ ਆਪਣੇ ਇਲਾਕੇ ਦਾ ਨਾਂ ਹੋਰ ਰੌਸ਼ਨ ਕਰ ਸਕਣ | ਇਸ ਮੌਕੇ ਤੇ ਪ੍ਰੋ. ਜਸਵਿੰਦਰ ਸਿੰਘ, ਡਾ. ਹਰਵਿੰਦਰ ਸਿੰਘ, ਮੈਡਮ ਕੁਲਵਿੰਦਰ ਕੌਰ, ਮੈਡਮ ਜਤਿੰਦਰ ਕੌਰ,ਮੈਡਮ ਹਿਮਾਨੀ, ਮੈਡਮ ਅਮਨ, ਮੈਡਮ ਮਨਪ੍ਰੀਤ ਅਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ |

ਪਿਛਲੀ ਖ਼ਬਰ ਕਮਲਦੇਵ ਚੌਹਾਨ ਨੇ ਗਊਸ਼ਾਲਾ ਸੁੱਖੇਮਾਜਰਾ ਨੂੰ 51 ਹਜ਼ਾਰ ਦੀ ਰਾਸ਼ੀ ਭੇਟ ਕੀਤੀ <br/> ਅਗਲੀ ਖ਼ਬਰ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।