18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਧਾਰਮਿਕ ਸਮਾਗਮ ਦੌਰਾਨ ਕਿਤਾਬਾਂ ਦੇ ਮੁਫ਼ਤ ਲੰਗਰ ਲਗਾਏ

ਅਜੀਤ ਡੈਸਕ 02-04-2026
ਰਾਏਕੋਟ, 1 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਇਤਿਹਾਸਕ ਗੁਰਦੁਆਰਿਆਂ ਅਤੇ ਵੱਖੋ-ਵੱਖ ਸਮਾਗਮਾਂ ਵਿੱਚ ਕਿਤਾਬਾਂ ਦੇ ਮੁਫ਼ਤ ਲੰਗਰ ਲਗਾਏ ਜਾਂਦੇ ਹਨ ਤਾਂ ਜੋ ਲੋਕ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਦੀਆਂ ਭੈੜੀਆਂ ਅਲਾਮਤਾਂ ਨੂੰ ਛੱਡ ਕੇ ਪੁਸਤਕ ਸੱਭਿਆਚਾਰ ਨਾਲ ਜੁੜ੍ਹ ਕੇ ਸੋਹਣੇ ਸਮਾਜ ਦੀ ਸਿਰਜਣਾ ਕਰ ਸਕਣ | ਇਸੇ ਲੜੀ ਤਹਿਤ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਦੇ ਰਾਏਕੋਟ ਵਿਖੇ ਧਾਰਮਿਕ ਦੀਵਾਨਾਂ ਦੌਰਾਨ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਵਲੋਂ ਸੰਸਥਾ ਦੇ ਚੇਅਰਮੈਨ ਮਾ. ਪ੍ਰੀਤਮ ਸਿੰਘ ਬਰ੍ਹਮੀ ਦੀ ਅਗਵਾਈ ਹੇਠ ਕਿਤਾਬਾਂ ਦੇ ਮੁਫ਼ਤ ਲੰਗਰ ਲਗਾਏ ਗਏ | ਇਸ ਕੀਤੇ ਉਪਰਾਲੇ ਦੀ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਸ਼ਲਾਘਾ ਕਰਦਿਆਂ ਆਖਿਆ ਕਿ ਸੰਸਥਾ ਵਲੋਂ ਕਿਤਾਬਾਂ ਦਾ ਲੰਗਰ ਲਗਾਉਣ ਸਮਾਜ ਸੁਧਾਰਕ ਉਪਰਾਲਾ ਹੈ, ਜਿਸ ਤੋਂ ਸੇਧ ਲੈ ਕੇ ਲੋਕਾਂ ਨੂੰ ਚੰਗੀ ਜ਼ਿੰਦਗੀ ਜਿਉਣ ਦੀ ਪ੍ਰੇਰਣਾ ਮਿਲਦੀ ਹੈ |
ਇਸ ਲਈ ਸਾਨੂੰ ਰਲ-ਮਿਲਕੇ ਅਜਿਹੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਇਕ ਚੰਗੀ ਸੇਧ ਮਿਲ ਸਕੇ | ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ, ਚੰਦ ਸਿੰਘ ਡੱਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਚੇਅਰਮੈਨ ਅਮਰਜੀਤ ਸਿੰਘ ਸਹਿਬਾਜ਼ਪੁਰਾ, ਚੇਅਰਮੈਨ ਇੰਦਰਜੀਤ ਸਿੰਘ ਗੋਂਦਵਾਲ, ਕਮਲਜੀਤ ਸਿੰਘ ਬਰ੍ਹਮੀ, ਪ੍ਰਧਾਨ ਉਲਵਿੰਦਰ ਸਿੰਘ ਯੂਕੇ, ਟਰੱਕ ਯੂਨੀਅਨ ਦੇ ਮੁਨਸ਼ੀ ਹਰਪ੍ਰੀਤ ਸਿੰਘ, ਸੁਸ਼ੀਲ ਵਰਮਾ, ਹਰਚੰਦ ਸਿੰਘ ਬੜੂੰਦੀ, ਮਨਜੋਤ ਸਿੰਘ ਬੱਸੀਆਂ, ਗੁਰਚੇਤ ਸਿੰਘ ਟੱਲੇਵਾਲ, ਹਰਜੀਤ ਸਿੰਘ ਸਰਾਂ, ਰਾਜਪਾਲ ਸਿੰਘ ਬਰ੍ਹਮੀ, ਸਾਬਰ ਅਲੀ, ਲੈਕਚਰਾਰ ਜਗਜੀਤ ਸਿੰਘ, ਗੁਲਾਬ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਯੂਥ ਆਗੂ ਗੁਰਦੀਪ ਸਿੰਘ ਬੁੱਟਰ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਪਿੰ੍ਰਸੀਪਲ ਤੇ ਬਲਾਕ ਨੋਡਲ ਅਫ਼ਸਰ ਜਗਰਾਉਂ ਡਾ. ਗੁਰਵਿੰਦਰਜੀਤ ਸਿੰਘ ਨੂੰ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।