18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਯੂਥ ਆਗੂ ਗੁਰਦੀਪ ਸਿੰਘ ਬੁੱਟਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਅਜੀਤ ਡੈਸਕ 02-04-2026
ਜਗਰਾਉਂ, 1 ਅਪ੍ਰੈਲ (ਗੁਰਦੀਪ ਸਿੰਘ ਮਲਕ)-ਯੂਥ ਆਗੂ ਗੁਰਦੀਪ ਸਿੰਘ ਬੁੱਟਰ ਤੇ ਹਰਦੀਪ ਸਿੰਘ ਕੈਨੇਡਾ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਮਾਤਾ ਭੁਪਿੰਦਰ ਕੌਰ ਬੁੱਟਰ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 3 ਅਪੈ੍ਰਲ, ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਕਲਗੀਧਰ ਪਿੰਡ ਕੋਠੇ ਸ਼ੇਰ ਜੰਗ ਜਗਰਾਉਂ ਵਿਖੇ ਹੋਵੇਗੀ | ਇਸੇ ਦੌਰਾਨ ਸਾਬਕਾ ਵਿਧਾਇਕ ਐੱਸ.ਆਰ ਕਲੇਰ, ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਮੇਜਰ ਸਿੰਘ ਭੈਣੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ, ਪ੍ਰਧਾਨ ਬਿੰਦਰ ਮਨੀਲਾ, ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਆਦਿ ਨੇ ਬੁੱਟਰ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ |
ਪਿਛਲੀ ਖ਼ਬਰ ਲੇਬਰ ਕੋਡਾਂ ਅਤੇ ਮੁਲਾਜ਼ਮ ਮਸਲਿਆਂ ਖ਼ਿਲਾਫ਼ ਬਿਜਲੀ ਮੁਲਾਜ਼ਮਾਂ ਨੇ ਮਨਾਇਆ ਕਾਲਾ ਦਿਨ ਅਗਲੀ ਖ਼ਬਰ ਭਾਈ ਨੂਰਾ ਮਾਹੀ ਸੇਵਾ ਸੁਸਾਇਟੀ ਰਾਏਕੋਟ ਵਲੋਂ ਧਾਰਮਿਕ ਸਮਾਗਮ ਦੌਰਾਨ ਕਿਤਾਬਾਂ ਦੇ ਮੁਫ਼ਤ ਲੰਗਰ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।