ਰੂਪਨਗਰ, 1 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੇਂਦਰ ਦੀ ਭਾਰਤੀ ਜਨਤਾ ਪਾਰਟੀ ਅਗਵਾਈ ਵਾਲੀ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ 40 ਕਿਰਤ ਕਾਨੂੰਨ ਰੱਦ ਕਰਕੇ ਚਾਰ ਲੇਬਰ ਕੋਡ ਲਾਗੂ ਕਰਨ ਦੇ ਵਿਰੋਧ ਵਿਚ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਸੁਖਰਾਮਪੁਰ ਸਬ ਡਿਵੀਜ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਅਤੇ ਡਿਵੀਜ਼ਨ ਪ੍ਰਧਾਨ ਰਜਿੰਦਰ ਸਿੰਘ ਦੀ ਅਗਵਾਈ ਹੇਠ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਕਾਲਾ ਦਿਨ ਮਨਾਇਆ ਗਿਆ | ਰੋਪੜ ਸਰਕਲ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਕਰਮਚਾਰੀਆਂ 'ਤੇ 7ਵਾਂ ਪੇ ਕਮਿਸ਼ਨ ਲਾਗੂ ਕਰਨ ਅਤੇ 16 ਫੀਸਦੀ ਮਹਿੰਗਾਈ ਭੱਤਾ ਨਾ ਦੇਣ 'ਤੇ ਨਾਰਾਜ਼ਗੀ ਜਤਾਈ | ਇਸ ਮੌਕੇ ਗੁਰਵਿੰਦਰ ਸਿੰਘ ਹਜ਼ਾਰਾ, ਹਰਜਿੰਦਰ ਸਿੰਘ ਅਕਬਰਪੁਰ, ਕਮਲਜੀਤ ਸਿੰਘ, ਪਲਵਿੰਦਰ ਸਿੰਘ, ਸਵਰਨ ਸਿੰਘ, ਮਹਿੰਦਰ ਸਿੰਘ ਗਿੱਲ, ਰਾਮ ਕੁਮਾਰ, ਰਜਿੰਦਰ ਕੁਮਾਰ, ਸੁਰਿੰਦਰ ਸਿੰਘ, ਨਰੇਸ਼ ਸਿੰਘ, ਕੇਸਰ ਸਿੰਘ, ਮਾਨ ਸਿੰਘ, ਮਨਮੋਹਨ ਸਿੰਘ ਅਤੇ ਭੁਪੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਮੌਜੂਦ ਰਹੇ |