ਨੰਗਲ, 1 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਐਸ.ਐਸ.ਪੀ. ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡੀ.ਐਸ.ਪੀ. ਨੰਗਲ ਦੀ ਨਿਗਰਾਨੀ ਹੇਠ ਨੰਗਲ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਡੀ ਮੁਹਿੰਮ ਤਹਿਤ ਨੰਗਲ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ , ਜਦੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਨੰਗਲ ਇੰਸਪੈਕਟਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਰੂਪਨਗਰ ਏ.ਐਸ.ਆਈ. ਕੇਸ਼ਵ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਸਰਕਾਰੀ ਗੱਡੀ ਵਿਚ ਅਨਾਜ ਮੰਡੀ ਨੰਗਲ ਦੇ ਨੇੜੇ ਗਸ਼ਤ ਕਰ ਰਹੀ ਸੀ | ਇਸ ਦੌਰਾਨ ਇੱਕ ਚਿੱਟੇ ਰੰਗ ਦੀ ਅÏਰਾ ਕਾਰ ਪੀਬੀ 12 ਜੀ 5703 ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ, ਜਿਸ ਵਿਚ ਸਵਾਰ ਦੋ ਨੌਜਵਾਨਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਮਨੀਸ਼ ਕੁਮਾਰ ਪੁੱਤਰ ਰਾਮ ਪ੍ਰਕਾਸ਼, ਵਾਸੀ ਵਾਰਡ ਨੰਬਰ 6, ਮੁਹੱਲਾ ਕੁਰਾਲੀ ਵਾਲਾ, ਸ੍ਰੀ ਅਨੰਦਪੁਰ ਸਾਹਿਬ ਅਤੇ ਵਿੱਕੀ ਕੁਮਾਰ ਪੁੱਤਰ ਚਮਨ ਲਾਲ, ਵਾਸੀ ਰੇਲਵੇ ਰੋਡ ਨੰਗਲ (ਹਾਲ ਵਾਸੀ ਪਿੰਡ ਬੰਦਲੈਹੜੀ, ਥਾਣਾ ਨੰਗਲ) ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਨੰਗਲ ਵਿਖੇ ਮੁਕੱਦਮਾ ਨੰਬਰ:59, ਧਾਰਾਵਾਂ: 22-61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤਾ ਹੈ | ਪੁਲਿਸ ਵਲੋਂ ਦੋਸ਼ੀਆਂ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ | ਪੁਲਿਸ ਮੁਤਾਬਿਕ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਬਾਰੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |