18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਗ੍ਰਾਮ ਪੰਚਾਇਤ ਨਲਹੋਟੀ ਵਲੋਂ ਸਕੂਲ ਨੂੰ ਵਾਟਰ ਕੂਲਰ ਅਤੇ ਫ਼ਿਲਟਰ ਕੀਤਾ ਦਾਨ <br/>

ਸਰਕਾਰੀ ਪ੍ਰਾਇਮਰੀ ਸਕੂਲ ਨਲੋਹਟੀ ਨੂੰ ਪੰਚਾਇਤ ਵਲੋਂ ਫ਼ਿਲਟਰ ਭੇਟ ਕਰਦੇ ਹੋਏ | ਤਸਵੀਰ: ਗੁਰਬੀਰ ਵਾਲੀਆ <br/> 02-04-2026
ਕਾਹਨਪੁਰ ਖੂਹੀ, 1 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਪਿੰਡ ਨਲਹੋਟੀ (ਉੱਪਰਲੀ) ਦੀ ਸਮੂਹ ਗ੍ਰਾਮ ਪੰਚਾਇਤ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵਾਟਰ ਕੂਲਰ ਅਤੇ ਵਾਟਰ ਫ਼ਿਲਟਰ ਭੇਟ ਕੀਤਾ ਗਿਆ | ਇਸ ਮੌਕੇ ਸਰਪੰਚ ਹਰਮੇਸ਼ ਚੰਦ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀ ਸਿਹਤ ਅਤੇ ਸਿੱਖਿਆ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਪੰਚਾਇਤ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸਕੂਲ ਦੇ ਵਿਕਾਸ ਲਈ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਸਮੇਂ ਚੇਅਰਮੈਨ ਡਾ. ਰਾਮ, ਮਨਿੰਦਰ ਸਿੰਘ, ਸੁੱਚਾ ਸਿੰਘ ਅਤੇ ਹੋਰ ਪੰਚਾਇਤ ਮੈਂਬਰ ਵੀ ਮੌਜੂਦ ਸਨ | ਇਸ ਮੌਕੇ ਸਰਪੰਚ ਹਰਮੇਸ਼ ਚੰਦ, ਚੇਅਰਮੈਨ ਡਾ ਰਾਮ, ਮਨਿੰਦਰ ਸਿੰਘ, ਸੁੱਚਾ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਐਂਟਰੀ ਟੋਲ ਟੈਕਸ 'ਤੇ ਯੂ-ਟਰਨ ਲੈਣਾ ਸੁੱਖੂ ਸਰਕਾਰ ਦਾ ਫ਼ੈਸਲਾ ਨਿੰਦਣਯੋਗ-ਰਾਣਾ ਕੇ.ਪੀ. ਸਿੰਘ ਅਗਲੀ ਖ਼ਬਰ ਵੱਖ-ਵੱਖ ਟੈਕਸੀ ਯੂਨੀਅਨਾਂ ਵਲੋਂ ਕੌਲਾਂ ਵਾਲਾ ਟੋਬਾ ਵਿਖੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।