12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਹਤ ਯੋਜਨਾ ਦੇ ਕਾਰਡ ਬਣਾਉਣ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਅਜੀਤ ਡੈਸਕ 03-04-2026
ਰੂਪਨਗਰ, 2 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)-ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਚੰਦਰਜਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸ਼ਾਮਿਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਚਰਚਾ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿਚ ਬਿਲਕੁਲ ਮੁਫਤ ਕੀਤਾ ਜਾਵੇਗਾ | ਉਨ੍ਹਾਂ ਅਧਿਕਾਰੀਆਂ ਨੂੰ ਲਾਭਪਾਤਰੀਆਂ ਦੇ ਕਾਰਡ ਬਣਾਉਣ ਸਬੰਧੀ ਕੀਤੇ ਜਾਣ ਵਾਲੇ ਕੰਮਾਂ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਧ ਤੋਂ ਵੱਧ ਵਸਨੀਕਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਸਕੇ | ਇਸ ਮੀਟਿੰਗ ਵਿਚ ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਐਸ.ਡੀ.ਐਮ. ਨੰਗਲ ਸਚਿਨ ਪਾਠਕ, ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ, ਐਸ.ਐਮ.ਓ. ਰੂਪਨਗਰ ਉਰਮਿਲਾ ਗਰਗ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਹੋਈਆਂ ਆਰੰਭ- ਬੀਬੀ ਗੁਰਚਰਨ ਕੌਰ <br/> ਅਗਲੀ ਖ਼ਬਰ ਪੰਜਾਬ ਭਾਜਪਾ ਦੇ ਦਫ਼ਤਰ 'ਤੇ ਹੋਏ ਗ੍ਰਨੇਡ ਹਮਲਾ ਕਾਇਰਤਾ ਭਰਿਆ ਕਦਮ: ਐਡਵੋਕੇਟ ਮਿੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।