11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸਮਾਰਟ ਸਕੂਲ ਭਲਿਆਣ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪਾਠ ਕਰਵਾਏ <br/>

ਸਰਕਾਰੀ ਹਾਈ ਸਮਾਰਟ ਸਕੂਲ ਭਲਿਆਣ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਰਪੰਚ ਸਤਵੀਰ ਸਿੰਘ ਸੱਤੀ, ਸਕੂਲ ਮੁਖੀ ਰਾਜਵਿੰਦਰ ਸਿੰਘ ਗਿੱਲ ਅਤੇ ਹੋਰ ਸਟਾਫ਼ ਮੈਂਬਰ | ਤਸਵੀਰ: ਮਨਜੀਤ ਸਿੰਘ ਸੈਣੀ <br/> 03-04-2026
ਬੇਲਾ, 2 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸਰਕਾਰੀ ਹਾਈ ਸਮਾਰਟ ਸਕੂਲ ਭਲਿਆਣ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਅਤੇ ਸਾਲਾਨਾ ਨਤੀਜੇ ਦੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਹਿਨੁਮਾਈ ਹੇਠ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਮਾਗਮ ਸਕੂਲ ਮੁਖੀ ਰਾਜਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ | ਇਸ ਦੌਰਾਨ ਭਾਈ ਜਸਪਾਲ ਸਿੰਘ ਅਤੇ ਭਾਈ ਹਰਸ਼ਦੀਪ ਸਿੰਘ ਦੇ ਜਥੇ ਵਲੋਂ ਕੀਰਤਨ ਦੀ ਸੇਵਾ ਨਿਭਾਈ ਗਈ, ਉਪਰੰਤ ਸਕੂਲ ਵਲੋਂ ਸਾਲਾਨਾ ਪ੍ਰੀਖਿਆ ਵਿਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਸਕੂਲ ਦੇ ਵੱਖ-ਵੱਖ ਕਾਰਜਾਂ ਲਈ ਦਾਨ ਅਤੇ ਸਹਿਯੋਗ ਦੇਣ ਵਾਲੇ ਪਿੰਡ ਦੇ ਪਤਵੰਤੇ ਵਿਅਕਤੀਆਂ ਅਤੇ ਐਨ.ਆਰ.ਆਈ. ਸੱਜਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਵਾਟਰ ਸਪਲਾਈ ਵਿਭਾਗ, ਆਂਗਨਵਾੜੀ ਸੈਂਟਰ ਭਲਿਆਣ, ਪ੍ਰਾਇਮਰੀ ਸਕੂਲ ਭਲਿਆਣ, ਮਿਡਲ ਸਕੂਲ ਭੋਜੇਮਾਜਰਾ, ਮਿਡਲ ਸਕੂਲ ਸੁਰਤਾਪੁਰ, ਮਿਡਲ ਸਕੂਲ ਮੌਜਲੀਪੁਰ, ਸਰਕਾਰੀ ਹਾਈ ਸਕੂਲ ਫੂਲ ਖੁਰਦ, ਫੂਲਪੁਰ ਗਰੇਵਾਲ ਅਤੇ ਸੀਨੀਅਰ ਸੈਕੰਡਰੀ ਸਕੂਲ ਹਾਫਿਜ਼ਬਾਦ ਦੇ ਸਟਾਫ਼ ਮੈਂਬਰਾਂ ਨੇ ਵੀ ਹਾਜ਼ਰੀ ਭਰੀ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਗ੍ਰਾਮ ਪੰਚਾਇਤ ਭਲਿਆਣ ਦੇ ਸਰਪੰਚ ਸਤਵੀਰ ਸਿੰਘ, ਸੂਬੇਦਾਰ ਹਿੰਮਤ ਸਿੰਘ, ਰੋਟਰੀ ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ, ਦਵਿੰਦਰ ਸਿੰਘ ਮਕੜੌਨਾ, ਬਲਦੇਵ ਕੌਰ, ਬਬੀਤਾ ਸ਼ਰਮਾ, ਰੁਪਿੰਦਰ ਕੌਰ, ਰਣਜੀਤ ਕੌਰ, ਦਲਜੀਤ ਕੌਰ, ਰਵਿੰਦਰ ਕੌਰ, ਇੰਦਰਜੀਤ ਕੌਰ, ਨਿਰਮਲ ਸਿੰਘ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਦਾਖ਼ਲਾ ਟੈਕਸ ਸੰਬੰਧੀ ਵੱਖ-ਵੱਖ ਜਥੇਬੰਦੀਆਂ ਵਲੋਂ ਕੈਬਨਿਟ ਮੰਤਰੀ ਬੈਂਸ ਨਾਲ ਮੀਟਿੰਗ <br/> ਅਗਲੀ ਖ਼ਬਰ ਸੋਨੇ ਅਤੇ ਚਾਂਦੀ ਦਾ ਤਗ਼ਮਾ ਜੇਤੂ ਵਿਦਿਆਰਥੀ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।