11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਹਿਮਾਚਲ ਪ੍ਰਦੇਸ਼ ਦਾਖ਼ਲਾ ਟੈਕਸ ਸੰਬੰਧੀ ਵੱਖ-ਵੱਖ ਜਥੇਬੰਦੀਆਂ ਵਲੋਂ ਕੈਬਨਿਟ ਮੰਤਰੀ ਬੈਂਸ ਨਾਲ ਮੀਟਿੰਗ <br/>

ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੱਖ-ਵੱਖ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੀ ਤਸਵੀਰ | <br/> 03-04-2026
ਸ੍ਰੀ ਅਨੰਦਪੁਰ ਸਾਹਿਬ, 2 ਅਪ੍ਰੈਲ (ਜੇ ਐਸ ਨਿੱਕੂਵਾਲ)-ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਵਧਾਏ ਗਏ ਦਾਖਲਾ ਟੈਕਸ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨਾਂ ਅਤੇ ਟਰਾਂਸਪੋਰਟ ਯੂਨੀਅਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕਰ ਲਿਆ ਹੈ | ਇਸ ਸਬੰਧੀ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੇ ਕਿਹਾ ਕਿ ਜੇਕਰ ਹਿਮਾਚਲ ਸਰਕਾਰ ਸ਼ੁੱਕਰਵਾਰ ਸ਼ਾਮ ਤੱਕ ਸਰਹੱਦੀ ਜ਼ਿਲਿ੍ਹਆਂ 'ਚੋਂ ਦਾਖਲਾ ਟੈਕਸ ਵਾਪਸ ਨਹੀਂ ਲੈਂਦੀ ਤਾਂ ਸ਼ਨੀਵਾਰ ਤੋਂ ਕੀਰਤਪੁਰ ਸਾਹਿਬ-ਮਨਾਲੀ ਕੌਮੀ ਮਾਰਗ ਨੂੰ ਅਣਮਿਥੇ ਸਮੇਂ ਲਈ ਜਾਮ ਕੀਤਾ ਜਾਵੇਗਾ | ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਅਹਿਮ ਮੀਟਿੰਗ ਹੋਈ | ਇਸ ਮੌਕੇ ਬੈਂਸ ਨੇ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਆਪਣਾ ਫ਼ੈਸਲਾ ਵਾਪਸ ਨਹੀਂ ਲੈਂਦਾ ਤਾਂ ਪੰਜਾਬ ਸਰਕਾਰ ਵੀ ਜਲਦ ਹੀ ਹਿਮਾਚਲ ਦੀਆਂ ਗੱਡੀਆਂ 'ਤੇ ਆਉਣ-ਜਾਣ ਸਬੰਧੀ ਟੈਕਸ ਲਗਾਉਣ ਲਈ ਕਦਮ ਚੁੱਕੇਗੀ | ਉਨ੍ਹਾਂ ਕਿਹਾ ਕਿ ਬਿਆਨਾਂ ਦੇ ਬਾਵਜੂਦ ਹਾਲੇ ਵੀ ਵਧੇ ਹੋਈਆਂ ਕੀਮਤਾਂ ਅਨੁਸਾਰ ਟੈਕਸ ਵਸੂਲਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਹਿਮਾਚਲ ਜਾਣ ਵਾਲੀਆਂ ਸੰਗਤਾਂ, ਸੈਲਾਨੀਆਂ ਤੇ ਹਿਮਾਚਲ ਸਰਕਾਰ ਵਲੋਂ ਲਗਾਇਆ ਗਿਆ ਜਜ਼ੀਆ ਟੈਕਸ ਸਰਕਾਰ ਵਲੋਂ ਲੋਕਾਂ ਦੀ ਲੁੱਟ ਲਈ ਬਣਾਇਆ ਗਿਆ ਇੱਕ ਸਾਧਨ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਅਤੇ ਸੂਬਾ ਆਗੂ ਕਰਨਵੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸੰਘਰਸ਼ ਹੁਣ ਸਿਰਫ਼ ਕਿਸਾਨਾਂ ਤੱਕ ਸਿਮਤ ਨਹੀਂ ਰਿਹਾ, ਸਗੋਂ ਟਰਾਂਸਪੋਰਟ ਸੈਕਟਰ ਵੀ ਇਸ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਗਿਆ ਹੈ | ਇਸ ਮੌਕੇ ਕਿਸਾਨ ਆਗੂ ਸੇਠੀ ਸ਼ਰਮਾ, ਮੁਖ਼ਤਿਆਰ ਸਿੰਘ ਮਾਲਾ, ਦਰਸ਼ਨ ਸਿੰਘ, ਹਰਪ੍ਰੀਤ ਸਿੰਘ ਭੱਟੋ, ਕਮਲਜੀਤ ਸਿੰਘ, ਅਵਤਾਰ ਸਿੰਘ ਥਾਣਾ, ਵਰਿੰਦਰ ਭੱਗਲ, ਕਸ਼ਮੀਰ ਸਿੰਘ ਨੰਗਲੀ, ਗੁਰਚਰਨ ਸਿੰਘ ਸ਼ਾਦੀ, ਚੌਧਰੀ ਦੇਸ ਰਾਜ ਮੋੜਾ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਚੋਰੀ ਦੇ ਮਾਮਲੇ 'ਚ ਦੋ ਨਸ਼ੇੜੀ ਗਿ੍ਫ਼ਤਾਰ, ਖ਼ਰੀਦਦਾਰ ਵੀ ਨਾਮਜ਼ਦ <br/> ਅਗਲੀ ਖ਼ਬਰ ਸਮਾਰਟ ਸਕੂਲ ਭਲਿਆਣ ਦੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਪਾਠ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।