26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗਊਸ਼ਾਲਾ ਸੁੱਖੇਮਾਜਰਾ ਲਈ 31,000 ਰੁਪਏ ਦੀ ਸਹਾਇਤਾ ਰਾਸ਼ੀ ਭੇਟ <br/>

ਗਊਸ਼ਾਲਾ ਸੁੱਖੇਮਾਜਰਾ ਵਿਖੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਸੁਭਾਸ਼ ਚੌਧਰੀ ਰਾਮਪੁਰ | ਤਸਵੀਰ: ਵਿੰਦਰਪਾਲ ਝਾਂਡੀਆਂ <br/> 05-04-2026
ਨੂਰਪੁਰ ਬੇਦੀ, 4 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਧਾਰਮਿਕਤਾ ਤੇ ਸਮਾਜ ਸੇਵਾ ਦੇ ਖੇਤਰ ਵਿਚ ਸਰਗਰਮ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਸਰਪ੍ਰਸਤ ਸੁਭਾਸ਼ ਚੌਧਰੀ ਰਾਮਪੁਰ ਵਲੋਂ ਕੈਟਲ ਪੌਂਡ ਸਰਕਾਰੀ ਗਊਸ਼ਾਲਾ ਸੁੱਖੇਮਾਜਰਾ ਵਿਖੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਗਊਸ਼ਾਲਾ ਵਿਚ ਗਊਆਂ ਦੀ ਸੰਭਾਲ, ਚਾਰੇ ਦੀ ਉਪਲਬਧਤਾ ਅਤੇ ਪ੍ਰਬੰਧਕੀ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਸੁਭਾਸ਼ ਚੌਧਰੀ ਨੇ ਗਊਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕੀਤੀ, ਨਾਲ ਹੀ ਉਨ੍ਹਾਂ ਨੇ ਆਪਣੇ ਵਲੋਂ ਗਊਆਂ ਦੀ ਦੇਖਭਾਲ ਅਤੇ ਚਾਰੇ ਦੀ ਵਿਵਸਥਾ ਲਈ 31,000 ਰੁਪਏ ਦੀ ਆਰਥਿਕ ਸਹਾਇਤਾ ਭੇਟ ਕੀਤੀ | ਉਨ੍ਹਾਂ ਕਿਹਾ ਕਿ ਭਾਰਤੀ ਸੰਸਕਿ੍ਤੀ ਅਤੇ ਧਾਰਮਿਕ ਪਰੰਪਰਾਵਾਂ ਵਿਚ ਗਊ ਨੂੰ ਮਾਤਾ ਦਾ ਦਰਜਾ ਦਿੱਤਾ ਗਿਆ ਹੈ, ਇਸ ਲਈ ਗਊਆਂ ਦੀ ਸੇਵਾ ਅਤੇ ਰੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਊਸ਼ਾਲਾ ਦੀ ਸੰਭਾਲ ਲਈ ਹਰ ਕਿਸੇ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਤਾਂ ਜੋ ਗਊਆਂ ਦੀ ਬਿਹਤਰ ਸੇਵਾ ਸੰਭਵ ਹੋ ਸਕੇ | ਇਸ ਮੌਕੇ ਤਿਲਕ ਰਾਜ, ਮਨੀ ਝਾਂਗੜੀਆਂ, ਠੇਕੇਦਾਰ ਮੋਹਨ ਲਾਲ ਜਤੋਲੀ, ਨਰੇਸ਼ ਕੁਮਾਰ ਬਗੂਵਾਲ, ਸਰਪੰਚ ਰਾਮ ਧਨ ਬਾਠ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭੁਗਤਾਨ ਕਾਰਨ ਜਹਾਜ਼ ਵਾਪਸ ਭੇਜਣ ਦੀਆਂ ਖ਼ਬਰਾਂ ਤੱਥਹੀਣ-ਕੇਂਦਰ <br/> ਅਗਲੀ ਖ਼ਬਰ ਪਿੰਡ ਗੰਭੀਰਪੁਰ ਵਿਖੇ ਸੱਤ ਰੋਜ਼ਾ ਧਾਰਮਿਕ ਸਮਾਗਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।