27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਜਥੇਦਾਰ ਗਿਆਨੀ ਗੜਗੱਜ ਅਤੇ ਐਡਵੋਕੇਟ ਧਾਮੀ ਨੇ ਡਾਇਰੈਕਟੋਰੇਟ ਸਿੱਖਿਆ ਦੇ ਉਪਰਾਲੇ ਦੀ ਕੀਤੀ ਸ਼ਲਾਘਾ <br/>

ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖ਼ਤ ਸ੍ਰ੍ਰੀ ਕੇਸਗੜ੍ਹ ਸਾਹਿਬ ਵਿਖੇ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਅਤੇ ਸਟਾਲਾਂ ਦਾ ਜਾਇਜ਼ਾ ਲੈਂਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲਜੀਤ ਸਿੰਘ ਭਿੰਡਰ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰਨਾਂ ਦੀਆਂ ਤਸਵੀਰਾਂ | <br/> 12-04-2026
ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ (ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਸਿੱਖਿਆ ਵਲੋਂ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵੀਸ਼ਰੀ, ਵਾਰ ਗਾਇਨ, ਕਵਿਤਾ ਉਚਾਰਨ, ਗਤਕਾ, ਧਾਰਮਿਕ ਪ੍ਰਦਰਸ਼ਨੀ ਅਤੇ ਹੋਰ ਗਤੀਵਿਧੀਆਂ 'ਚ ਸ਼ਮੂਲੀਅਤ ਕਰਕੇ ਆਪਣੀ ਪ੍ਰਤਿਭਾ ਅਤੇ ਸਿੱਖੀ ਪ੍ਰਤੀ ਅਟੁੱਟ ਸ਼ਰਧਾ ਦਾ ਪ੍ਰਗਟਾਵਾ ਕੀਤਾ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟੋਰੇਟ ਸਿੱਖਿਆ ਦੇ ਇਸ ਵਿਲੱਖਣ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਕੌਮ ਦੀ ਨੌਜਵਾਨ ਪੀੜ੍ਹ ੀ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਨ ਦਾ ਇਹ ਯਤਨ ਭਵਿੱਖ 'ਚ ਸਾਰਥਕ ਨਤੀਜੇ ਲੈ ਕੇ ਆਵੇਗਾ | ਜਥੇਦਾਰ ਗੜਗੱਜ ਨੇ ਵਿਦਿਆਰਥੀਆਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦਾ ਨਿਰੀਖਣ ਵੀ ਕੀਤਾ ਅਤੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕੀਤੀ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਰੋਮਣੀ ਕਮੇਟੀ ਦਾ ਮਕਸਦ ਵਿਦਿਆਰਥੀਆਂ ਨੂੰ ਦੁਨਿਆਵੀ ਸਿਖਿਆ ਦੇ ਨਾਲ ਨਾਲ ਧਰਮ ਅਤੇ ਵਿਰਸੇ ਨਾਲ ਜੋੜਨਾ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿੱਦਿਅਕ ਅਦਾਰੇ ਜਿੱਥੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਦੁਨਿਆਵੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਉੱਥੇ ਹੀ ਉਨ੍ਹ ਾਂ ਨੂੰ ਸਿੱਖੀ ਸਿਧਾਂਤਾਂ 'ਚ ਪ੍ਰਪੱਕ ਕਰਨ ਲਈ ਵੀ ਅਹਿਮ ਯੋਗਦਾਨ ਪਾ ਰਹੇ ਹਨ | ਉਨ ਾਂ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਮਾਡਲਾਂ, ਕਵਿਤਾ ਉਚਾਰਨ ਅਤੇ ਹੋਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ | ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਮਹਾਨ ਸੰਸਥਾ ਸ਼ਰੋਮਣੀ ਕਮੇਟੀ ਵਲੋਂ ਜਿਥੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਸਿੱਖਿਆ ਦੇ ਪ੍ਰਸਾਰ ਲਈ ਵੀ ਸ਼੍ਰੋਮਣੀ ਕਮੇਟੀ ਮੋਹਰੀ ਭੂਮਿਕਾ ਨਿਭਾਅ ਰਹੀ ਹੈ | ਸ਼ਰੋਮਣੀ ਕਮੇਟੀ ਮੈਂਬਰ ਅਤੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ, ਅੰਤਿ੍ੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਵੀ ਵਿਦਿਆਰਥੀਆਂ ਦੇ ਕਲਾਤਮਕ ਹੁਨਰ ਦੀ ਸ਼ਲਾਘਾ ਕੀਤੀ | ਇਸ ਮੌਕੇ ਅੰਤਿ੍ੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਦਾਰੇ ਸੰਗਤ ਦੇ ਦਸਵੰਦ ਨਾਲ ਚੱਲਦੇ ਹਨ | ਉਨ੍ਹ ਾਂ ਅਪੀਲ ਕੀਤੀ ਕਿ ਇਨ੍ਹ ਾਂ ਵਿਦਿਆਰਥੀਆਂ 'ਚ ਗੁਰਮਤਿ ਵਿਚਾਰ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੇ ਫਰਜ਼ ਪਹਿਚਾਣ ਕੇ ਨਵੀਂ ਪੀੜ ੍ਹੀ ਨੂੰ ਗੁਰਮਤਿ ਤੇ ਗੁਰਬਾਣੀ ਦੇ ਸਿਧਾਂਤਾਂ ਤੇ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ | ਸ਼੍ਰੋਮਣੀ ਕਮੇਟੀ ਦੇ ਸਕੱਤਰ ਸਿੱਖਿਆ ਇੰਜ. ਸੁਖਮਿੰਦਰ ਸਿੰਘ ਨੇ ਪ੍ਰੋਗਰਾਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰੋਮਣੀ ਕਮੇਟੀ ਦੇ ਸਕੂਲਾਂ-ਕਾਲਜਾਂ ਨੂੰ ਤਿੰਨ ਜ਼ੋਨਾਂ 'ਚ ਵੰਡ ਕੇ ਤਿੰਨੋਂ ਤਖ਼ਤ ਸਾਹਿਬਾਨ ਵਿਖੇ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ | ਉਨ ਾਂ ਦੱਸਿਆ ਕਿ ਵਿਦਿਆਰਥੀਆਂ 'ਚ ਇਨ ਾਂ ਪ੍ਰੋਗਰਾਮਾਂ ਪ੍ਰਤੀ ਭਾਰੀ ਉਤਸ਼ਾਹ ਹੈ | ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਤੇ ਬੁਲਾਰੇ ਭਾਈ ਗੁਰਬਖਸ਼ ਸਿੰਘ ਖ਼ਾਲਸਾ, ਨਿਸ਼ਚੈ ਸਿਵਲ ਸਰਵਿਸ ਕੋਚਿੰਗ ਅਕੈਡਮੀ ਦੇ ਡਿਪਟੀ ਡਾਇਰੈਕਟਰ ਡਾ. ਰਾਜਿੰਦਰ ਕੌਰ, ਮਾਤਾ ਗੁਜਰੀ ਕਾਲਜ ਫ਼ਤਹਿਗੜ ਸਾਹਿਬ ਦੇ ਪਿ੍ੰਸੀਪਲ ਡਾ. ਕਸ਼ਮੀਰ ਸਿੰਘ, ਤਖ਼ਤ ਸ੍ਰੀ ਕੇਸਗੜ ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪਿ੍ੰਸੀਪਲ, ਡਾ. ਜਸਵੀਰ ਸਿੰਘ, ਪਿ੍ੰਸੀਪਲ ਡਾ. ਅਮਨਦੀਪ ਕੌਰ ਹੀਰਾ, ਡਾ. ਰਣਜੀਤ ਸਿੰਘ, ਪਿ੍ੰਸੀਪਲ ਡਾ. ਜਸਪਾਲ ਸਿੰਘ, ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ, ਪਿ੍ੰਸੀਪਲ ਸਤਨਾਮ ਸਿੰਘ, ਪਿ੍ੰਸੀਪਲ ਡਾ. ਕਰਮਵੀਰ ਸਿੰਘ, ਪਿ੍ੰਸੀਪਲ ਹਰਪ੍ਰੀਤ ਕੌਰ, ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਭਾਈ ਚਰਨਜੀਤ ਸਿੰਘ, ਪਿ੍ੰਸੀਪਲ ਸਰਬਜੀਤ ਸਿੰਘ, ਸਕੂਲਾਂ ਕਾਲਜਾਂ ਦਾ ਸਟਾਫ਼ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ 16 ਦੀ ਬੈਠਕ 'ਚ ਮੰਗਾਂ ਨਾ ਮੰਨਣ 'ਤੇ ਸੰਘਰਸ਼ ਵਿੱਢਣ ਦਾ ਐਲਾਨ <br/> ਅਗਲੀ ਖ਼ਬਰ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵਲੋਂ ਭਰਵੀਂ ਇਕੱਤਰਤਾ ਨਸ਼ੇ ਦੇ ਮੁੱਦੇ 'ਤੇ ਸਰਕਾਰਾਂ ਨੂੰ ਕੋਸਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।