16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਿਖੇ ਕਰਵਾਇਆ ਸਮਾਗਮ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ <br/>

ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਿਖੇ ਧਾਰਮਿਕ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਹਾਜ਼ਰ ਸੰਗਤਾਂ | <br/> 15-04-2026
ਨੰਗਲ, 14 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸਿੰਘ ਸਭਾ ਮੇੇਨ ਮਾਰਕੀਟ ਨੰਗਲ ਵਿਖੇ ਅੱਜ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅਤੇ ਵਿਸਾਖ ਮਹੀਨੇ ਦੀ ਸੰਗਰਾਂਦ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੰਗੀਤ ਅਕੈਡਮੀ ਦੀਆਂ ਵਿਦਿਆਰਥਣਾਂ ਵਲੋਂ ਅਧਿਆਪਕਾ ਮੈਡਮ ਚਰਨਜੀਤ ਕੌਰ ਦੀ ਸੁਚੱਜੀ ਅਗਵਾਈ ਹੇਠ ਸਿੱਖ ਇਤਿਹਾਸ ਨਾਲ ਸੰਬੰਧਿਤ ਜੋਸ਼ੀਲੀਆਂ ਕਵਿਤਾਵਾਂ ਸੁਣਾਈਆਂ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਭਾਈ ਤਰਲੋਚਨ ਸਿੰਘ, ਭਾਈ ਹਰਪਾਲ ਸਿੰਘ ਭਸੀਨ ਅਤੇ ਇੰਦਰਜੀਤ ਸਿੰਘ ਦੇ ਜਥੇ ਵਲੋਂ ਕੀਤਾ ਗਿਆ | ਉਪਰੰਤ ਭਾਈ ਜਸਵਿੰਦਰ ਸਿੰਘ ਹੈੱਡ ਗ੍ਰੰਥੀ ਵਲੋਂ ਖਾਲਸਾ ਸਾਜਨਾ ਦਿਵਸ ਦਾ ਇਤਿਹਾਸ ਸਰਵਣ ਕਰਵਾਇਆ | ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਵਲੋਂ ਸਾਥੀਆਂ ਸਮੇਤ ਹਾਜ਼ਰੀ ਭਰੀ | ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਨਾਲ ਆਪਸੀ ਭਾਈਚਾਰਕ ਸਾਂਝ ਵਧੇਰੇ ਪ੍ਰਪੱਕ ਹੁੰਦੀ ਹੈ | ਉਨ੍ਹਾਂ ਸਵ. ਅਸ਼ੋਕ ਨਈਅਰ ਨੂੰ ਯਾਦ ਕਰਦਿਆਂ ਆਖਿਆ ਕਿ ਬੇਸ਼ੱਕ ਢਾਈ ਦਹਾਕੇ ਪਹਿਲਾਂ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਪਰ ਅੱਜ ਵੀ ਲੋਕਾਂ ਦੇ ਜ਼ਿਹਨ 'ਚ ਉਨ੍ਹਾਂ ਦੀਆਂ ਯਾਦਾਂ ਤਰੋਤਾਜ਼ਾ ਹਨ | ਇਸ ਮੌਕੇ ਵਪਾਰ ਮੰਡਲ ਪ੍ਰਧਾਨ ਰਾਕੇਸ਼ ਨਈਅਰ ਅਤੇ ਸਮੁੱਚੇ ਪਰਿਵਾਰ ਵਲੋਂ ਲੰਗਰ ਦੀ ਸੇਵਾ ਕਰਵਾਈ ਗਈ | ਗੁਰਦੁਆਰਾ ਕਮੇਟੀ ਵਲੋਂ ਪ੍ਰਧਾਨ ਇੰਦਪਰਾਲ ਸਿੰਘ ਮਦਾਨ ਦੀ ਅਗਵਾਈ ਹੇਠ ਰਾਣਾ ਕੇ.ਪੀ. ਸਿੰਘ, ਸਮਾਜ ਸੇਵਿਕਾ ਦਿਵਿਆ ਕੰਵਰ ਅਤੇ ਰਾਕੇਸ਼ ਨਈਅਰ ਅਤੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਰਵਿੰਦਰ ਸਿੰਘ ਨਾਰੰਗ, ਹਰਪਾਲ ਸਿੰਘ ਲਵਲੀ, ਸਤਨਾਮ ਸਿੰਘ, ਓਕਾਂਰ ਸਿੰਘ, ਹਕੀਮ ਹਰਮਿੰਦਰਪਾਲ ਸਿੰਘ ਮਿਨਹਾਸ, ਕੌਂਸਲ ਪ੍ਰਧਾਨ ਸੰਜੇ ਸਾਹਨੀ, ਪਰਮਜੀਤ ਸਿੰਘ, ਤਰਸੇਮ ਮੱਟੂ, ਕੌਂਸਲਰ ਸੁਰਿੰਦਰ ਪੰਮਾਂ, ਐਡਵੋਕੇਟ ਪਰਮਜੀਤ ਸਿੰਘ ਪੰਮਾਂ, ਦੀਪਕ ਨੰਦਾ, ਮੈਡਮ ਸੋਨੀਆ ਸੈਣੀ ਆਦਿ ਤੋਂ ਇਲਾਵਾ ਅਸ਼ੋਕ ਸੈਣੀ, ਚੰਦਨ ਰਾਣਾ ਚਿੰਪੂ, ਲਲਿਤ ਚੌਧਰੀ, ਪਰਮਿੰਦਰ ਸਿੰਘ ਕੋਹਲੀ, ਬਲਜੀਤ ਸਿੰਘ ਭਾਪਾ , ਕੇਹਰ ਸਿੰਘ ਮਾਂਗੇਵਾਲ, ਪ੍ਰਦੀਪ ਸੋਨੀ, ਰਾਜੀ ਖੰਨਾ, ਪਰਮਜੀਤ ਸਿੰਘ, ਕਪੂਰ ਸਿੰਘ, ਸੰਦੀਪ ਮਿੱਤਲ, ਜਸਵਿੰਦਰ ਸਿੰਘ ਸੈਣੀ, ਵੰਸ਼ਦੀਪ ਕੌਰ, ਸੋਨੀਆ ਸੈਣੀ, ਦਿਵਿਆ ਕੰਵਰ, ਜਗਜੀਤ ਸਿੰਘ ਜੱਗਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਨਾਜ ਮੰਡੀ ਬੇਲਾ ਵਿਚ ਕਣਕ ਦੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਵਿਸਾਖੀ ਮੌਕੇ ਦਸਤਾਰ ਮੁਕਾਬਲਾ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।