15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸ਼ਹੀਦ ਹਵਲਦਾਰ ਰਾਮਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਸੈਨਾ ਦੀ ਟੁਕੜੀ ਤੇ ਵਿਧਾਇਕ ਚੱਢਾ ਸਮੇਤ ਹੋਰ ਸ਼ਖ਼ਸੀਅਤਾਂ ਨੇ ਦਿੱਤੀ ਅੰਤਿਮ ਵਿਦਾਈ <br/>

ਸ਼ਹੀਦ ਰਾਮਪਾਲ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਸੈਨਾ ਦੇ ਅਧਿਕਾਰੀ ਤੇ ਵਿਧਾਇਕ ਚੱਢਾ | ਤਸਵੀਰਾਂ: ਰਾਜੇਸ਼ ਚੌਧਰੀ <br/> 20-04-2026
ਨੂਰਪੁਰ ਬੇਦੀ, 19 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਸਮੀਰੋਵਾਲ ਨਿਵਾਸੀ ਹਵਲਦਾਰ ਰਾਮਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ, ਜੋ ਭਾਰਤੀ ਫ਼ੌਜ ਦੀ 12 ਸਿੱਖ ਰੈਜੀਮੈਂਟ ਵਿਚ ਐਲ-1 ਕਾਨਪੁਰ (ਉੱਤਰ ਪ੍ਰਦੇਸ਼) ਵਿਖੇ ਡਿਊਟੀ ਨਿਭਾ ਰਹੇ ਸਨ, ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ ਨਾਲ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ | ਸ਼ਹੀਦ ਦੇ ਪਿੱਛੇ ਉਨ੍ਹਾਂ ਦੀ ਧਰਮ ਪਤਨੀ, ਇਕ ਸਾਲ ਦਾ ਪੁੱਤਰ ਅਤੇ ਦੋ ਸਾਲ ਦੀ ਧੀ ਰਹਿ ਗਏ ਹਨ | ਸ਼ਹੀਦ ਰਾਮਪਾਲ ਸਿੰਘ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਸਮੀਰੋਵਾਲ ਦੇ ਸ਼ਮਸ਼ਾਨਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਇਸ ਮੌਕੇ ਭਾਰਤੀ ਫ਼ੌਜ ਦੀ ਟੁਕੜੀ ਵਲੋਂ ਸਲਾਮੀ ਦੇ ਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ | ਆਰਮੀ ਦੇ ਅਧਿਕਾਰੀਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਭਰੋਸਾ ਦਿਵਾਇਆ ਕਿ ਪਰਿਵਾਰ ਨੂੰ ਮਿਲਣ ਵਾਲੇ ਸਾਰੇ ਲਾਭ ਜਲਦੀ ਮੁਹੱਈਆ ਕਰਵਾਏ ਜਾਣਗੇ | ਇਸ ਦੁਖਦ ਘੜੀ ਵਿਚ ਪਹੁੰਚੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਸ਼ਹੀਦ ਦੀ ਮਿ੍ਤਕ ਦੇਹ 'ਤੇ ਫ਼ੁੱਲ ਮਾਲਾਵਾਂ ਭੇਟ ਕਰਦਿਆਂ ਗਹਿਰਾ ਦੁੱਖ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਹਵਲਦਾਰ ਰਾਮਪਾਲ ਸਿੰਘ ਦਾ ਵਿਛੋੜਾ ਪਰਿਵਾਰ ਅਤੇ ਦੇਸ਼ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਵਲੋਂ ਪਰਿਵਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ ਅਤੇ ਸ਼ਹੀਦ ਦੀ ਯਾਦਗਾਰ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ, ਬਾਬਾ ਦਿਲਬਾਗ ਸਿੰਘ, ਮੰਗਲ ਸਿੰਘ ਹੀਰਪੁਰ, ਜ਼ੋਰਾਵਰ ਸਿੰਘ ਭਾਓਵਾਲ, ਸਾਬਕਾ ਸਰਪੰਚ ਅਵਤਾਰ ਸਿੰਘ, ਸਰਪੰਚ ਜਸਵਿੰਦਰ ਕੁਮਾਰ, ਪਰਮਜੀਤ ਸਮੀਰੋਵਾਲ, ਸੈਨਿਕ ਦਾ ਭਰਾ ਜਗਤਾਰ ਸਿੰਘ, ਪਤਨੀ ਜਸਵੀਰ ਕੌਰ, ਮਾਤਾ ਕਸ਼ਮੀਰ ਕੌਰ ਤੇ ਪਿਤਾ ਗੁਰਦਿਆਲ ਸਿੰਘ ਸਮੇਤ ਵੱਡੀ ਗਿਣਤੀ 'ਚ ਹਾਜ਼ਰ ਇਲਾਕਾ ਨਿਵਾਸੀਆਂ ਨੇ ਸ਼ਹੀਦ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ |

ਪਿਛਲੀ ਖ਼ਬਰ ਪ੍ਰੋ: ਪ੍ਰਭਜੋਤ ਸਿੰਘ ਨੂੰ ਦਿੱਤੀਆਂ ਸ਼ਰਧਾਂਜਲੀਆਂ ਰਾਣਾ ਕੇ.ਪੀ., ਸੇਵਾ ਮੁਕਤ ਡੀ.ਆਈ.ਜੀ. ਦਲਜੀਤ ਰਾਣਾ, ਸਾਬਕਾ ਵਿ... ਅਗਲੀ ਖ਼ਬਰ ਡਾ. ਆਰ.ਐਸ. ਪਰਮਾਰ ਮੁੜ ਬਣੇ ਜ਼ਿਲ੍ਹਾ ਤੈਰਾਕੀ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।